22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਰਮਿੰਦਰ ਸਿੰਘ ਢੀਂਡਸਾ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਗੱਠਜੋੜ ਸਬੰਧੀ ਦਿੱਤੇ ਬਿਆਨ ਦਾ ਕੀਤਾ ਸਵਾਗਤ

ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਗੱਠਜੋੜ ਸਬੰਧੀ ਬਿਆਨ ਦਾ ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਡੁੱਬਦੀ ਬੇੜੀ ਨੂੰ ਪਾਰ ਲੰਘਾਉਣ ਲਈ ਪੰਜਾਬ ਪ੍ਰਤੀ ਵਧੀਆ ਸੋਚ ਰੱਖਣ ਵਾਲੇ ਰਾਜਨੀਤਿਕ ਗੱਠਜੋੜ ਦੀ ਜ਼ਰੂਰਤ ਹੈ।

ਅਜੀਤ ਡੈਸਕ 22-11-2026
ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਗੱਠਜੋੜ ਸਬੰਧੀ ਬਿਆਨ ਦਾ ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਡੁੱਬਦੀ ਬੇੜੀ ਨੂੰ ਪਾਰ ਲੰਘਾਉਣ ਲਈ ਪੰਜਾਬ ਪ੍ਰਤੀ ਵਧੀਆ ਸੋਚ ਰੱਖਣ ਵਾਲੇ ਰਾਜਨੀਤਿਕ ਗੱਠਜੋੜ ਦੀ ਜ਼ਰੂਰਤ ਹੈ। ਸ. ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਣ ਜਾ ਰਿਹਾ ਗੱਠਜੋੜ ਪੰਜਾਬ ਦੇ ਰੋਸ਼ਨ ਭਵਿੱਖ ਲਈ ਇੱਕ ਵੱਡੀ ਆਸ ਦੀ ਕਿਰਨ ਹੈ। ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੇ ਬੇਸ਼ੱਕ ਉਹ ਮਰਹੂਮ ਸੁਖਦੇਵ ਸਿੰਘ ਢੀਂਡਸਾ ਹੋਣ ਬੇਸ਼ੱਕ ਪਰਮਿੰਦਰ ਸਿੰਘ ਢੀਂਡਸਾ ਹੋਣ ਇਹਨਾਂ ਨੇ ਹਮੇਸ਼ਾ ਹੀ ਸੂਬੇ ਦੀ ਭਲਾਈ ਬਾਰੇ ਸੋਚਿਆ ਹੈ। ਐਡਵੋਕੇਟ ਗਰੇਵਾਲ ਨੇ ਆਸ ਪ੍ਰਗਟਾਈ ਕੇ ਇਹ ਗੱਠਜੋੜ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਜਿੱਤ ਪ੍ਰਾਪਤ ਕਰ ਕੇ ਪੰਜਾਬ ਦੀ ਵਾਗਡੋਰ ਸੰਭਾਲੇਗਾ।
ਪਿਛਲੀ ਖ਼ਬਰ ਮੰਦਰ ਸਿੰਘ ਦੁੱਲਟ ਦੀ ਮੌਤ ’ਤੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਖਜ਼ਾਨਾ ਲੁਟਾ ਕੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕੀਤਾ-ਸੰਘਰੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।