22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹੈ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)-ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਾਬਾ ਮਸਤ ਰਾਮ ਗੀਤਾ ਭਵਨ ਵਿਖੇ ਖੋਲ੍ਹਿਆ ਗਿਆ ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਕਲੀਨਿਕ ਵਿੱਚ ਰੋਜ਼ਾਨਾ 100 ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ ਅਤੇ ਗਿਣਤੀ ਲਗਾਤਾਰ ਵੱਧ ਰਹੀ ਹੈ।

ਅਜੀਤ ਡੈਸਕ 22-11-2026
ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)-ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਾਬਾ ਮਸਤ ਰਾਮ ਗੀਤਾ ਭਵਨ ਵਿਖੇ ਖੋਲ੍ਹਿਆ ਗਿਆ ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਕਲੀਨਿਕ ਵਿੱਚ ਰੋਜ਼ਾਨਾ 100 ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ ਅਤੇ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅੰਜਲੀ ਗਰਗ ਐੱਮ.ਬੀ.ਬੀ.ਐੱਸ ਨੇ ਦੱਸਿਆ ਕਿ ਕਲੀਨਿਕ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਮਰੀਜ਼ਾਂ ਦੇ ਲੋੜੀਂਦੇ ਖੂਨ ਦੇ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਇੱਥੇ ਕਿਸੇ ਵੀ ਤਰ੍ਹਾਂ ਦੀ ਪਰਚੀ ਫੀਸ ਨਹੀਂ ਲਈ ਜਾਂਦੀ ਅਤੇ ਸਾਰੀਆਂ ਸਿਹਤ ਸਹੂਲਤਾਂ ਬਿਨਾਂ ਕਿਸੇ ਖਰਚੇ ਦੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਕਲੀਨਿਕ ਵਿੱਚ ਸੇਵਾਵਾਂ ਦੇ ਰਹੀ ਡਾ. ਅੰਜਲੀ ਗਰਗ ਵੱਲੋਂ ਮਰੀਜ਼ਾਂ ਦੀ ਜਾਂਚ ਅਤੇ ਉਨ੍ਹਾਂ ਨਾਲ ਕੀਤਾ ਜਾਂਦਾ ਨਿਮਰਤਾ ਭਰਿਆ ਵਿਵਹਾਰ ਵਿਸ਼ੇਸ਼ ਤੌਰ ‘ਤੇ ਸ਼ਲਾਘਾਯੋਗ ਹੈ। ਉਨ੍ਹਾਂ ਦੇ ਨਾਲ ਫਾਰਮਾਸਿਸਟ ਜੋਬਨਪ੍ਰੀਤ, ਕਲੀਨਿਕਲ ਅਸਿਸਟੈਂਟ ਸੁਖਪਾਲ ਕੌਰ ਅਤੇ ਹੈਲਪਰ ਬਲਜੀਤ ਕੌਰ ਵੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਮਿਹਨਤ ਅਤੇ ਸੇਵਾ ਭਾਵਨਾ ਨਾਲ ਨਿਭਾ ਰਹੇ ਹਨ। ਸਮੁੱਚੀ ਟੀਮ ਦਾ ਮਰੀਜ਼ਾਂ ਪ੍ਰਤੀ ਸਹਿਯੋਗੀ ਰਵੱਈਆ, ਨਿਮਰਤਾ ਅਤੇ ਸੇਵਾ ਭਾਵਨਾ ਕਾਬਿਲ-ਏ-ਤਾਰੀਫ਼ ਹੈ। ਖਾਸ ਕਰਕੇ ਆਮ ਅਤੇ ਲੋੜਵੰਦ ਪਰਿਵਾਰਾਂ ਲਈ ਇਹ ਮੁਹੱਲਾ ਕਲੀਨਿਕ ਵੱਡੀ ਰਾਹਤ ਸਾਬਤ ਹੋ ਰਿਹਾ ਹੈ।ਪੰਜਾਬ ਸਰਕਾਰ ਦਾ ਇਹ ਉਪਰਾਲਾ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਕਦਮ ਹੈ।
ਪਿਛਲੀ ਖ਼ਬਰ ਅੱਠ ਰੋਜ਼ਾ ਗੁਰਬਾਣੀ ਪਾਠ ਬੋਧ ਸਮਾਗਮ ਸੰਪੰਨ ਅਗਲੀ ਖ਼ਬਰ ਗੰਗਾ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਪ੍ਰੇਰਨਾਦਾਇਕ ਵਰਕਸ਼ਾਪ ਕਰਵਾਈ ਮਾਨਸਿਕ ਸ਼ਾਂਤੀ, ਉਸਾਰੂ ਸੋਚ ਅਤੇ ਜੀਵਨ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।