21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੀਪ ਸਿੰਘ ਮਕੋਰੜ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਨਾਲ ਸਬੰਧਤ ਆਗੂ ਗੁਰਦੀਪ ਸਿੰਘ ਮਕੋਰੜ ਨੇ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 22-11-2026
ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਨਾਲ ਸਬੰਧਤ ਆਗੂ ਗੁਰਦੀਪ ਸਿੰਘ ਮਕੋਰੜ ਨੇ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਮੁਲਾਕਾਤ ਦੌਰਾਨ ਗੁਰਦੀਪ ਸਿੰਘ ਮਕੋਰੜ ਨੇ ਹਲਕਾ ਲਹਿਰਾਗਾਗਾ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਇਲਾਕੇ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ, ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਦਾ ਜਨ-ਆਧਾਰ ਵਧਾਉਣ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਸਰਗਰਮ ਰਹਿਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਕਿਸੇ ਵੀ ਸਿਆਸੀ ਜਥੇਬੰਦੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਇਕਜੁੱਟਤਾ ਨਾਲ ਹੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਗੁਰਦੀਪ ਸਿੰਘ ਮਕੋਰੜ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਲਹਿਰਾਗਾਗਾ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਪਾਰਟੀ ਦੀ ਮੁੱਖ ਤਰਜੀਹ ਰਹੇਗੀ। ਇਹ ਮੁਲਾਕਾਤ ਹਲਕਾ ਲਹਿਰਾਗਾਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਆਗਾਮੀ ਸਿਆਸੀ ਸਰਗਰਮੀਆਂ ਅਤੇ ਚੋਣ ਤਿਆਰੀਆਂ ਦੇ ਪੱਖੋਂ ਅਹਿਮ ਮੰਨੀ ਜਾ ਰਹੀ ਹੈ।
ਪਿਛਲੀ ਖ਼ਬਰ ਸਰਕਲ ਸਟਾਈਲ ਕਬੱਡੀ ’ਚ ਜਿੱਤੇ ਕਾਂਸੀ ਦੇ ਤਗਮੇ ਅਗਲੀ ਖ਼ਬਰ ਚੰਗਾਲੀਆਂ ਨੇੜੇ ਡਰੇਨ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦਾ ਮਾਮਲਾ ਦਰਜ ਦੁਬਈ ’ਚ ਬੈਸਟ ਰੇਡਰ ਬਣੇ ਕਬੱਡੀ ਖਿਡਾਰੀ ਮਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।