23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਉਮੰਗ 2026’ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਧੂਰੀ, 22 ਨਵੰਬਰ (ਲਖਵੀਰ ਸਿੰਘ ਧਾਂਦਰਾ) - ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ, ਧੂਰਾ-ਧੂਰੀ ਵਿਖੇ ਸਾਲਾਨਾ ਸਮਾਗਮ ‘ਉਮੰਗ 2026’ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੈਡਮ ਜਗਮੀਤ ਕੌਰ, ਐਂਟਰਪ੍ਰਾਈਜ਼ ਡਾਟਾ ਪਲੇਟਫਾਰਮ ਆਰਕੀਟੈਕਟ, ਰੈੱਡ ਕਰਾਸ , ਡਾ.

ਕਸੌਲੀ ਵਿਖੇ ਆਬਾਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਯਾਦਗਾਰੀ ਤਸਵੀਰ। ਤਸਵੀਰ : ਮੁਹੰਮਦ ਹਨੀਫ਼ ਥਿੰਦ 23-11-2026
ਧੂਰੀ, 22 ਨਵੰਬਰ (ਲਖਵੀਰ ਸਿੰਘ ਧਾਂਦਰਾ) - ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ, ਧੂਰਾ-ਧੂਰੀ ਵਿਖੇ ਸਾਲਾਨਾ ਸਮਾਗਮ ‘ਉਮੰਗ 2026’ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੈਡਮ ਜਗਮੀਤ ਕੌਰ, ਐਂਟਰਪ੍ਰਾਈਜ਼ ਡਾਟਾ ਪਲੇਟਫਾਰਮ ਆਰਕੀਟੈਕਟ, ਰੈੱਡ ਕਰਾਸ , ਡਾ. ਸਵਰਨ ਸਿੰਘ ਧਾਲੀਵਾਲ ਯੂ ਐੱਸ ਏ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਵਿਕਾਸ ਨੰਦਾ, ਡੀਨ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਮੈਡਮ ਜਗਮੀਤ ਕੌਰ ਅਤੇ ਵਿਸ਼ੇਸ਼ ਮਹਿਮਾਨ ਡਾ. ਵਿਕਾਸ ਨੰਦਾ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨਾਂ ਰਾਹੀਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਸਕੂਲ ਵੱਲੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਜੀਵਨ ਵਿੱਚ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਸੀ.ਈ.ਓ . ਡਾ. ਹਰਜਿੰਦਰ ਸਿੰਘ ਸੰਧੂ, ਪ੍ਰਿੰਸੀਪਲ ਮੈਡਮ ਕੁਮਾਰੀ ਰੀਤੂ ਠਾਕਰ, ਮੈਨੇਜਿੰਗ ਡਾਇਰੈਕਟਰ ਮੈਡਮ ਹਰਦੀਪ ਕੌਰ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਸਰਦਾਰ ਭਗਵੰਤ ਸਿੰਘ ਸੰਧੂ ਨੇ ਇਸ ਸਫਲ ਸਮਾਗਮ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਕੂਲ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਮੁੱਚੇ ਤੌਰ ’ਤੇ ‘ਉਮੰਗ 2026’ ਇੱਕ ਯਾਦਗਾਰੀ ਅਤੇ ਸਫਲ ਸਮਾਗਮ ਹੋ ਨਿਬੜਿਆ। ਇਸ ਸਮਾਗਮ ਨੇ ਜਿੱਥੇ ਵਿਦਿਆਰਥੀਆਂ ਦੀ ਪ੍ਰਤਿਭਾ, ਮਿਹਨਤ ਅਤੇ ਆਤਮ-ਵਿਸ਼ਵਾਸ ਨੂੰ ਉਜਾਗਰ ਕੀਤਾ, ਉੱਥੇ ਹੀ ਪੰਜਾਬੀ ਮਾਂ-ਬੋਲੀ ਅਤੇ ਸੱਭਿਆਚਾਰ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਵੀ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ ਵਿੱਚ 52 ਕੇਸਾਂ ਦਾ ਨਿਪਟਾਰਾ ਸੰਗਰੂਰ, ਸੁਨਾਮ, ਧੂਰੀ ਅਤੇ ਮੂਨਕ ਦੀਆਂ ਅਦਾਲਤਾਂ ਵਿੱਚ ਪੰਜ ਬੈਂਚਾ... ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਏ ਬਿਨਾਂ 2016 ਤੋਂ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਸਵੰਤ ਸਿੰਘ 16 ਏਕੜ ਰਕਬੇ ’ਚ ਖੇਤੀ ਕਰ ਕੇ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।