23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

‘ਨਵੀਆਂ ਕਲਮਾਂ, ਨਵੀਂ ਉਡਾਨ’ ਤਹਿਤ ਬਾਲ ਸਾਹਿਤ ਦੀਆਂ ਦੋ ਪੁਸਤਕਾਂ ਲੋਕ ਅਰਪਣ

ਮਸਤੂਆਣਾ ਸਾਹਿਬ, 22 ਨਵੰਬਰ (ਦਮਦਮੀ)-ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਨਵੀਂ ਪੀੜ੍ਹੀ ਅੰਦਰ ਸਿਰਜਣਾਤਮਕ ਰੁਚੀਆਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸ੍ਰੀ ਸੁਖੀ ਬਾਠ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਸਾਹਿਤਕ ਪ੍ਰੋਜੈਕਟ ‘ਨਵੀਆਂ ਕਲਮਾਂ, ਨਵੀਂ ਉਡਾਨ’ ਤਹਿਤ ਸੰਗਰੂਰ ਜ਼ਿਲ੍ਹੇ ਦੇ ਬਾਲ ਸਾਹਿਤਕਾਰਾਂ ਦੀਆਂ ਚੌਥੀ ਅਤੇ ਪੰਜਵੀਂ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਇਨ੍ਹਾਂ ਪੁਸਤਕਾਂ ਵਿੱਚ ਅਕਾਲ ਸੀਨੀਅਰ ਸੈਕੰਡਰੀ ਸਕੂਲ, ਮਸਤੂਆਣਾ ਸਾਹਿਬ ਦੇ ਸੱਤ ਵਿਦਿਆਰਥੀਆਂ ਦੀਆਂ ਮੌਲਿਕ ਸਾਹਿਤਕ ਰਚਨਾਵਾਂ ਨੂੰ ਸਥਾਨ ਮਿਲਣ ਨਾਲ ਸਕੂਲ ਅਤੇ ਸਮੁੱਚੇ ਇਲਾਕੇ ਦਾ ਮਾਣ ਵਧਿਆ ਹੈ।

ਅਜੀਤ ਡੈਸਕ 23-11-2026
ਮਸਤੂਆਣਾ ਸਾਹਿਬ, 22 ਨਵੰਬਰ (ਦਮਦਮੀ)-ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਨਵੀਂ ਪੀੜ੍ਹੀ ਅੰਦਰ ਸਿਰਜਣਾਤਮਕ ਰੁਚੀਆਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸ੍ਰੀ ਸੁਖੀ ਬਾਠ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਸਾਹਿਤਕ ਪ੍ਰੋਜੈਕਟ ‘ਨਵੀਆਂ ਕਲਮਾਂ, ਨਵੀਂ ਉਡਾਨ’ ਤਹਿਤ ਸੰਗਰੂਰ ਜ਼ਿਲ੍ਹੇ ਦੇ ਬਾਲ ਸਾਹਿਤਕਾਰਾਂ ਦੀਆਂ ਚੌਥੀ ਅਤੇ ਪੰਜਵੀਂ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਇਨ੍ਹਾਂ ਪੁਸਤਕਾਂ ਵਿੱਚ ਅਕਾਲ ਸੀਨੀਅਰ ਸੈਕੰਡਰੀ ਸਕੂਲ, ਮਸਤੂਆਣਾ ਸਾਹਿਬ ਦੇ ਸੱਤ ਵਿਦਿਆਰਥੀਆਂ ਦੀਆਂ ਮੌਲਿਕ ਸਾਹਿਤਕ ਰਚਨਾਵਾਂ ਨੂੰ ਸਥਾਨ ਮਿਲਣ ਨਾਲ ਸਕੂਲ ਅਤੇ ਸਮੁੱਚੇ ਇਲਾਕੇ ਦਾ ਮਾਣ ਵਧਿਆ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਪਿੱਛੇ ਉਨ੍ਹਾਂ ਦੀ ਸਿਰਜਣਾਤਮਕ ਸੋਚ, ਸਾਹਿਤ ਪ੍ਰਤੀ ਰੁਚੀ ਅਤੇ ਸਖ਼ਤ ਮਿਹਨਤ ਦੇ ਨਾਲ-ਨਾਲ ਮੈਡਮ ਰਮਨਦੀਪ ਕੌਰ ਦੀ ਸੁਚੱਜੀ ਅਗਵਾਈ ਅਤੇ ਵਿਸ਼ੇਸ਼ ਯਤਨਾਂ ਦਾ ਅਹਿਮ ਯੋਗਦਾਨ ਰਿਹਾ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਬਾਜਵਾ ਵੱਲੋਂ ਸਮੇਂ-ਸਮੇਂ ’ਤੇ ਦਿੱਤੀ ਗਈ ਹੱਲਾਸ਼ੇਰੀ ਅਤੇ ਯੋਗ ਮਾਰਗਦਰਸ਼ਨ ਨੇ ਵਿਦਿਆਰਥੀਆਂ ਨੂੰ ਆਪਣੀ ਕਲਮ ਰਾਹੀਂ ਵਿਚਾਰਾਂ ਦੀ ਸਾਂਝ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਬਚਪਨ ਤੋਂ ਹੀ ਮਾਂ-ਬੋਲੀ ਨਾਲ ਜੁੜ ਕੇ ਸਾਹਿਤਕ ਸਿਰਜਣਾ ਕਰਨਾ ਬੇਹੱਦ ਸ਼ਲਾਘਾਯੋਗ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਰਚਨਾਵਾਂ ਦਾ ਪੁਸਤਕਾਂ ਵਿੱਚ ਪ੍ਰਕਾਸ਼ਿਤ ਹੋਣਾ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਨਵੀਂ ਮਜ਼ਬੂਤੀ ਦੇਵੇਗਾ ਅਤੇ ਭਵਿੱਖ ਵਿੱਚ ਵੱਡੀਆਂ ਸਾਹਿਤਕ ਪ੍ਰਾਪਤੀਆਂ ਲਈ ਪ੍ਰੇਰਨਾ ਸਰੋਤ ਬਣੇਗਾ। ਇਹ ਪ੍ਰਕਾਸ਼ਨ ਮਹਿਜ਼ ਰਚਨਾਵਾਂ ਦੇ ਪੁਸਤਕ ਰੂਪ ਵਿੱਚ ਛਪਣ ਤੱਕ ਸੀਮਤ ਨਹੀਂ, ਸਗੋਂ ਨੰਨ੍ਹੀਆਂ ਕਲਮਾਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦੇਣ ਵਾਲਾ ਇੱਕ ਮਹੱਤਵਪੂਰਨ ਕਦਮ ਹੈ। ਸਕੂਲ ਪ੍ਰਬੰਧਨ ਵੱਲੋਂ ਇਸ ਪ੍ਰਾਪਤੀ ਲਈ ਸਾਰੇ ਰਚਨਾਕਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਾਰਗਦਰਸ਼ਕ ਮੈਡਮ ਰਮਨਦੀਪ ਕੌਰ ਨੂੰ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਬਾਲ ਸਾਹਿਤ ਨੂੰ ਉਤਸ਼ਾਹਿਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਾਸਤੇ ਸ੍ਰੀ ਸੁਖੀ ਬਾਠ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ, ਸਾਬਕਾ ਸਰਪੰਚ ਗੁਰਮੀਤ ਸਿੰਘ ਘਰਾਚੋਂ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਅਗਲੀ ਖ਼ਬਰ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਸੰਪੰਨ ਪੰਥ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼ਾਂ ਅਤੇ ਰਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।