23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਤ ਅਤਰ ਸਿੰਘ ਅਕਾਲ ਅਕੈਡਮੀ ਵਲੋਂ ਦੋ ਰੋਜ਼ਾ ਧਾਰਮਿਕ ਤੇ ਵਿੱਦਿਅਕ ਟੂਰ ਲਗਾਇਆ

ਮਸਤੂਆਣਾ ਸਾਹਿਬ, 22 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਤੇ ਅਮੀਰ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਦੂਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਧਾਰਮਿਕ ਅਤੇ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਇਤਿਹਾਸਕ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਵੀ ਭਾਗ ਲਿਆ।

ਅਜੀਤ ਡੈਸਕ 23-11-2026
ਮਸਤੂਆਣਾ ਸਾਹਿਬ, 22 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਤੇ ਅਮੀਰ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਦੂਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਧਾਰਮਿਕ ਅਤੇ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਇਤਿਹਾਸਕ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਵੀ ਭਾਗ ਲਿਆ। ਟੂਰ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟ ਕੀਤਾ। ਇਸ ਉਪਰੰਤ ਉਨ੍ਹਾਂ ਦਾਸਤਾਨ-ਏ-ਸ਼ਹਾਦਤ ਅਜਾਇਬ ਘਰ ਦਾ ਦੌਰਾ ਕੀਤਾ, ਜਿੱਥੇ ਵਿਦਿਆਰਥੀਆਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਅਤੇ ਸਿੱਖ ਕੌਮ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਟੂਰ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਨੂਰਪੁਰ ਬੇਦੀ, ਜ਼ਿਲ੍ਹਾ ਰੋਪੜ ਸਥਿਤ ਬਰੋਟਾ ਫਾਰਮ ਦੇ ਐਡਵੈਂਚਰ ਪਾਰਕ ਵਿਖੇ ਵੱਖ-ਵੱਖ ਰੋਮਾਂਚਕ ਗਤੀਵਿਧੀਆਂ ਅਤੇ ਮਨੋਰੰਜਕ ਖੇਡਾਂ ਦਾ ਖੂਬ ਆਨੰਦ ਮਾਣਿਆ। ਵਾਪਸੀ ਸਮੇਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ। ਇਸ ਦੋ ਰੋਜ਼ਾ ਯਾਤਰਾ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਧਾਰਮਿਕ ਵਿਰਸੇ ਦੀਆਂ ਅਹਿਮ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਆਪਸੀ ਸਾਂਝ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਨੂੰ ਵੀ ਪ੍ਰਫੁੱਲਤ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਕੈਡਮੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਟੂਰ ਦੀ ਸਫ਼ਲਤਾ ਲਈ ਅਕੈਡਮੀ ਵੱਲੋਂ ਸਮੁੱਚੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਡਾ. ਵਿਜੇ ਪਲਾਹਾ ਦੇ ਯੋਗ ਪ੍ਰਬੰਧਨ ਅਤੇ ਟੂਰ ਇੰਚਾਰਜਾਂ ਸਮੇਤ ਸਮੂਹ ਅਧਿਆਪਕਾਂ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ, ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਗਈ।
ਪਿਛਲੀ ਖ਼ਬਰ ਕੋਆਪ੍ਰੇਟਿਵ ਸੁਸਾਇਟੀ ਮੀਮਸਾ ਦੀ ਚੋਣ ਵਿੱਚ ਕੇਸਰ ਸਿੰਘ ਪ੍ਰਧਾਨ ਬਣੇ ਅਗਲੀ ਖ਼ਬਰ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ, ਸਾਬਕਾ ਸਰਪੰਚ ਗੁਰਮੀਤ ਸਿੰਘ ਘਰਾਚੋਂ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।