ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਖਸ਼ਿਸ਼ ਕੀਤੇ ਅਨਮੋਲ ਸਿਧਾਂਤ ਸਾਡੇ ਜੀਵਨ ਲਈ ਮਾਰਗ ਦਰਸ਼ਨ-ਸੰਤ ਸੇਖਾ ਵਾਲੇ
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰੂ ਸਾਹਿਬਾਨ ਵਲੋਂ ਰਚੀ ਅਨਮੋਲ ਗੁਰਬਾਣੀ ਸਾਡੇ ਜੀਵਨ ਲਈ ਮਾਰਗ ਦਰਸ਼ਨ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਮੁੱਚੀ ਗੁਰਬਾਣੀ ਮਨੁੱਖੀ ਜੀਵਨ ਜਾਂਚ ਦਾ ਖਜ਼ਾਨਾ ਹੈ ਜੋ ਕਿ ਸਮੁੱਚੀ ਲੋਕਾਈ ਲਈ ਕਲਿਆਣਕਾਰੀ ਸੋਮਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਪ੍ਰਚਾਰਕ ਸੰਤ ਬਾਬਾ ਭਰਪੂਰ ਸਿੰਘ ਸੇਖਾ ਨੇ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਅਜ਼ੀਤ ਨਾਲ ਗੱਲਬਾਤ ਕਰਦਿਆਂ ਕੀਤਾ।
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰੂ ਸਾਹਿਬਾਨ ਵਲੋਂ ਰਚੀ ਅਨਮੋਲ ਗੁਰਬਾਣੀ ਸਾਡੇ ਜੀਵਨ ਲਈ ਮਾਰਗ ਦਰਸ਼ਨ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਮੁੱਚੀ ਗੁਰਬਾਣੀ ਮਨੁੱਖੀ ਜੀਵਨ ਜਾਂਚ ਦਾ ਖਜ਼ਾਨਾ ਹੈ ਜੋ ਕਿ ਸਮੁੱਚੀ ਲੋਕਾਈ ਲਈ ਕਲਿਆਣਕਾਰੀ ਸੋਮਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਪ੍ਰਚਾਰਕ ਸੰਤ ਬਾਬਾ ਭਰਪੂਰ ਸਿੰਘ ਸੇਖਾ ਨੇ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਅਜ਼ੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਜੋ ਸਿਧਾਂਤ ਸਮੁੱਚੀ ਮਾਨਵਤਾ ਲਈ ਬਖਸ਼ਿਸ਼ ਕੀਤੇ ਉਹ ਧਾਰਮਿਕ ਬਰਾਬਰੀ, ਸਮਾਜਿਕ ਸਮਾਨਤਾ, ਸਭਿਆਚਾਰਕ ਪਹਿਚਾਣ, ਇਸਤਰੀ ਜਾਤੀ ਦਾ ਸਤਿਕਾਰ ਸਾਡੇ ਲਈ ਮਾਰਗ ਦਰਸ਼ਨ ਹਨ। ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਜ਼ੁਲਮਾਂ ਵਿਰੁੱਧ ਅਵਾਜ਼ ਚੁੱਕਦਿਆਂ ਹੱਕ, ਸੱਚ ਅਤੇ ਇਨਸਾਫ ਲਈ ਨਿੱਡਰਤਾ ਨਾਲ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਦੇ ਸਰਵਪੱਖੀ ਵਿਕਾਸ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਗੁਰੂ ਉਪਦੇਸ਼ਾਂ ਅਤੇ ਗੁਰੂ ਆਸ਼ੇ ਅਨੁਸਾਰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦਾ ਸੱਦਾ ਦਿੱਤਾ।