ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਤੇ ਸੇਵਾਦਾਰ ਨਿਹਾਲ ਸਿੰਘ ਉੱਭੀ। ਖੂਨਦਾਨ ਕੈਂਪ ਕੱਲ੍ਹ
ਅਹਿਮਦਗੜ, 22 ਨਵੰਬਰ (ਸੁਖਜੀਤ ਸਿੰਘ ਖੇੜਾ)-ਸੇਵਾਦਾਰ ਨਿਹਾਲ ਸਿੰਘ ਉੱਭੀ ਅਹਿਮਦਗੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਦੇ ਸਹਿਯੋਗ ਦੇ ਨਾਲ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਹਿਮਦਗੜ੍ਹ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਦੂਜਾ ਮਹਾਨ ਖੂਨਦਾਨ ਕੈਂਪ 24 ਨਵੰਬਰ ਨੂੰ ਗੁਰਦੁਆਰਾ ਟਾਲੀਆਣਾ ਸਾਹਿਬ ਵਿਖੇ ਸਵੇਰੇ 8 ਵਜੇ ਤੋਂ ਲੈ ਕੇ 5 ਸ਼ਾਮ ਵਜੇ ਤੱਕ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
23-11-2026