ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪਿੰਡ ਬੀਬੜ ਵਿਖੇ ਪਾਰਟੀ ਸਾਥੀਆਂ ਨਾਲ ਕੀਤੀ ਅਹਿਮ ਮੀਟਿੰਗ
ਸੰਗਰੂਰ, 22 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ (ਮਿੰਕੂ ਜਵੰਧਾ) ਨੇ ਬੀਤੀ ਸ਼ਾਮ ਪਿੰਡ ਬੀਬੜ ਵਿਖੇ ਪਹੁੰਚ ਕੇ ਪਿੰਡ ਦੇ ਸਰਪੰਚ ਸ.
ਸੰਗਰੂਰ, 22 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ (ਮਿੰਕੂ ਜਵੰਧਾ) ਨੇ ਬੀਤੀ ਸ਼ਾਮ ਪਿੰਡ ਬੀਬੜ ਵਿਖੇ ਪਹੁੰਚ ਕੇ ਪਿੰਡ ਦੇ ਸਰਪੰਚ ਸ. ਗੁਰਪ੍ਰੀਤ ਸਿੰਘ ਅਤੇ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਸਾਥੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸਾਰਿਆਂ ਨੇ ਇਕੱਠਿਆਂ ਬੈਠ ਕੇ ਚਾਹ ਦਾ ਕੱਪ ਸਾਂਝਾ ਕੀਤਾ, ਜਿੱਥੇ ਪੁਰਾਣੀਆਂ ਸਾਂਝੀਆਂ ਯਾਦਾਂ ਤਾਜ਼ਾ ਹੋਈਆਂ ਅਤੇ ਇਲਾਕੇ ਦੇ ਮੌਜੂਦਾ ਸਿਆਸੀ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਅਤੇ ਲੋਕ ਭਲਾਈ ਦਾ ਨਵਾਂ ਇਤਿਹਾਸ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸਰਕਾਰ ਵੱਲੋਂ ਜਿੱਥੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੇ ਕੇ ਆਰਥਿਕ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਉੱਥੇ ਹੀ ‘ਸਕੂਲ ਆਫ਼ ਐਮੀਨੈਂਸ’ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਗਏ ਹਨ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਵਧਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣਾ, ਮੁਫ਼ਤ ਬਿਜਲੀ ਅਤੇ ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ ਦੇਣਾ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਹਨ। ਡਾ. ਜਵੰਧਾ ਨੇ ਪਿੰਡ ਬੀਬੜ ਦੇ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਾਥੀਆਂ ਵੱਲੋਂ ਦਿੱਤੇ ਸੁਝਾਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਹਰ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਅੰਤ ਵਿੱਚ ਉਨ੍ਹਾਂ ਨੇ ਸਰਪੰਚ ਸ . ਗੁਰਪ੍ਰੀਤ ਸਿੰਘ ਅਤੇ ਸਮੂਹ ਸਾਥੀਆਂ ਵੱਲੋਂ ਦਿੱਤੇ ਗਏ ਅਥਾਹ ਪਿਆਰ, ਨਿੱਘੇ ਸਵਾਗਤ ਅਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਵਰਕਰ ਹੀ ਅਸਲ ਰੀੜ੍ਹ ਦੀ ਹੱਡੀ ਹਨ ਅਤੇ ਸਾਰਿਆਂ ਦੇ ਸਾਂਝੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।