23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਰੋੜਾਵੰਸ਼ ਖੱਤਰੀ ਸਭਾ ਨੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅਰੋੜਾ ਵੰਸ਼ ਖੱਤਰੀ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਪਰਧਾਨ ਰਾਮੇਸ਼ ਕੁਮਾਰ ਗੇਰਾ ਦੀ ਅਗਵਾਈ ਵਿਚ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਸਭਾ ਦੇ ਫਾਊਂਡਰ ਚੇਅਰਮੈਨ ਮਦਨ ਗੋਪਾਲ ਪੋਪਲੀ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵਲੋਂ ਕੀਤਾ ਗਿਆ।

ਅਜੀਤ ਡੈਸਕ 24-11-2026
ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅਰੋੜਾ ਵੰਸ਼ ਖੱਤਰੀ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਪਰਧਾਨ ਰਾਮੇਸ਼ ਕੁਮਾਰ ਗੇਰਾ ਦੀ ਅਗਵਾਈ ਵਿਚ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਸਭਾ ਦੇ ਫਾਊਂਡਰ ਚੇਅਰਮੈਨ ਮਦਨ ਗੋਪਾਲ ਪੋਪਲੀ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵਲੋਂ ਕੀਤਾ ਗਿਆ।ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 350 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 27 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਭਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਕੀਤੇ ਜਾਂਦੇ ਅਜਿਹੇ ਉਪਰਾਲੇ ਸਮਾਜ ਲਈ ਬੇਹੱਦ ਮਹੱਤਵਪੂਰਨ ਹਨ। ਅੱਖਾਂ ਮਨੁੱਖੀ ਜੀਵਨ ਦੀ ਅਨਮੋਲ ਦਾਤ ਹਨ ਅਤੇ ਅੱਖਾਂ ਦੀ ਸੰਭਾਲ ਤੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਹੀ ਪੁੰਨ ਵਾਲਾ ਕਾਰਜ ਹੈ।ਉਨ੍ਹਾਂ ਕਿਹਾ ਕਿ ਸਮਾਜ ਦੀ ਅਸਲ ਤਰੱਕੀ ਸਿਰਫ਼ ਇਮਾਰਤਾਂ ਅਤੇ ਸੜਕਾਂ ਦੇ ਨਿਰਮਾਣ ਨਾਲ ਹੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਭਾਵਨਾ ਨਾਲ ਵੀ ਹੁੰਦੀ ਹੈ। ਅਰੋੜਾਵੰਸ਼ ਖੱਤਰੀ ਸਭਾ ਵੱਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਸਮਾਜਿਕ ਸੰਸਥਾਵਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਪ੍ਰੇਮ ਗੁਗਨਾਨੀ, ਸੁਰਿੰਦਰਪਾਲ ਪਰੂਥੀ, ਅਮਿਤ ਇੰਦਰ ਬੱਤਰਾ, ਵਿਨੋਦ ਵਰਮਾ, ਓਮ ਪ੍ਰਕਾਸ਼, ਮੁਕੇਸ਼ ਜੁਨੇਜਾ, ਕੁਲਦੀਪ ਸਿੰਘ ਜੱਗੀ, ਅਮਰ ਨਾਥ ਨਾਗਪਾਲ, ਰਾਕੇਸ਼ ਕੁਮਾਰ ਮੁੰਜਾਲ, ਰਜਿੰਦਰ ਕੁਮਾਰ ਸ਼ਾਹ ਅਤੇ ਸੰਜੀਵ ਪੋਪਲੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗ਼ਜ਼ਲ ਵਰਮਾ ਨੇ ਫੈਂਸਿੰਗ ਵਿੱਚ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਲਾਈਫ ਗਾਰਡ ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।