ਮੁਕਾਬਲੇ ਕੰਗਣਵਾਲ ਵਿਖੇ ਸ਼ਾਨਦਾਰ ਢੰਗ ਨਾਲ ਸੰਪੰਨ
ਅਹਿਮਦਗੜ੍ਹ, 24 ਨਵੰਬਰ (ਰਣਧੀਰ ਸਿੰਘ ਮਹੋਲੀ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਉਨ੍ਹਾਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਸਿੱਖਿਆ ਨੂੰ ਰੌਚਕ ਤੇ ਗੁਣਵੱਤਾਪੂਰਨ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਬਲਾਕ ਅਹਿਮਦਗੜ੍ਹ ਦੇ ਬਲਾਕ ਪੱਧਰੀ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੰਗਣਵਾਲ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ। ਮੁਕਾਬਲਿਆਂ ਦੌਰਾਨ ਬਲਾਕ ਅਹਿਮਦਗੜ੍ਹ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਪਹਿਲੇ ਵਰਗ ਵਿੱਚ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਅਤੇ ਦੂਜੇ ਵਰਗ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਸ਼ਾਮਿਲ ਸਨ।
ਅਹਿਮਦਗੜ੍ਹ, 24 ਨਵੰਬਰ (ਰਣਧੀਰ ਸਿੰਘ ਮਹੋਲੀ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਉਨ੍ਹਾਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਸਿੱਖਿਆ ਨੂੰ ਰੌਚਕ ਤੇ ਗੁਣਵੱਤਾਪੂਰਨ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਬਲਾਕ ਅਹਿਮਦਗੜ੍ਹ ਦੇ ਬਲਾਕ ਪੱਧਰੀ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੰਗਣਵਾਲ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ। ਮੁਕਾਬਲਿਆਂ ਦੌਰਾਨ ਬਲਾਕ ਅਹਿਮਦਗੜ੍ਹ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਪਹਿਲੇ ਵਰਗ ਵਿੱਚ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਅਤੇ ਦੂਜੇ ਵਰਗ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਸ਼ਾਮਿਲ ਸਨ। ਬੱਚਿਆਂ ਦੀ ਉਮਰ ਅਤੇ ਯੋਗਤਾ ਅਨੁਸਾਰ ਬੋਲ, ਲਿਖਤ, ਓਰਲ ਰੀਡਿੰਗ ਫਲੂਐਂਸੀ, ਕਹਾਣੀ ਪੜ੍ਹਨ, ਪਹਾੜੇ ਸੁਣਾਉਣ, ਚਿੱਤਰਕਲਾ, ਭਾਸ਼ਣ ਕਲਾ ਅਤੇ ਆਮ ਗਿਆਨ ਦੇ ਮੁਕਾਬਲੇ ਕਰਵਾਏ ਅਤੇ ਅਧਿਆਪਕਾਂ ਦੀ ਸੁੰਦਰ ਲਿਖਾਈ ਦਾ ਮੁਕਾਬਲਾ ਵੀ ਕਰਵਾਇਆ ਗਿਆ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ। ਅਫਸਰ ਬਲਜੀਤ ਸਿੰਘ ਨੇ ਮੁਕਾਬਲਿਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਕੂਲੀ ਸਿੱਖਿਆ ਦਾ ਮਕਸਦ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ, ਸੰਚਾਰ ਹੁਨਰ, ਤਰਕਸ਼ੀਲ ਸੋਚ ਅਤੇ ਜੀਵਨ ਵਿੱਚ ਅੱਗੇ ਵਧਣ ਦੀ ਸਮਰੱਥਾ ਪੈਦਾ ਕਰਨਾ ਵੀ ਹੈ। ਸਕੂਲ ਸਰਕਾਰੀ ਪ੍ਰਾਇਮਰੀ ਸਕੂਲ ਕੰਗਣਵਾਲ ਦੇ ਸਕੂਲ ਮੁਖੀ ਨਿਰਮਲ ਸਿੰਘ ਵਲੋ ਸਮਾਗਮ ਦੇ ਪ੍ਰਭਾਵਸ਼ਾਲੀ ਅਤੇ ਸ਼ਾਨਦਾਰ ਪ੍ਰਬੰਧ ਕੀਤੇ ਗਏ। ਸਟੇਜ ਸੰਚਾਲਨ ਅੰਮ੍ਰਿਤਪਾਲ ਸਿੰਘ ਸਟੇਟ ਐਵਾਰਡੀ, ਹਰਜਿੰਦਰ ਸਿੰਘ ਭੋਗੀਵਾਲ ਅਤੇ ਬੀ.ਆਰ.ਸੀ. ਸ. ਨਮਾਜ਼ ਅਲੀ ਵੱਲੋਂ ਸਮੁਚੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਗਈ । ਇਸ ਮੌਕੇ. ਬਲਜਿੰਦਰ ਸਿੰਘ ਪ੍ਰੋਗਰਾਮ ਨੋਡਲ ਅਫ਼ਸਰ, ਗੁਰਵਿੰਦਰ ਸਿੰਘ,. ਜਸਵੀਰ ਸਿੰਘ. ਹਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜੇਸ਼ ਗੁਪਤਾ, ਕੇਸਰ ਸਿੰਘ ਅਮਰਪੁਰਾ, ਸੁਖਰਾਜ ਸਿੰਘ, ਜਗਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।