ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਚੰਗਾ ਸੁਨੇਹਾ-ਅਰਵਿੰਦ ਖੰਨਾ
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਆਪਸੀ ਸਮਝੌਤੇ ਸਬੰਧੀ ਅਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਉਮੀਦ ਅਤੇ ਚੰਗੇ ਭਵਿੱਖ ਦਾ ਸੁਨੇਹਾ ਹੈ। ਦੋਵਾਂ ਪਾਰਟੀਆਂ ਦਾ ਆਪਸੀ ਤਾਲਮੇਲ ਅਤੇ ਸਹਿਯੋਗ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਅ
ਅਰਵਿੰਦਰ ਖੰਨਾ।
ਮੰਡੀ ਬੋਰਡ ਦੇ ਅਧਿਕਾਰੀ ਅਤੇ ਕੌਂਸਲਰ ਅਜੈ ਪਰੋਚਾ ਮੌਕੇ ’ਤੇ ਟਾਇਲਾਂ ਦੀ ਜਾਂਚ ਕਰਵਾਉਂਦੇ ਹੋਏ। ਤਸਵੀਰ : ਲਖਵੀਰ ਸਿੰਘ ਧਾਂਦਰਾ
25-11-2026
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਆਪਸੀ ਸਮਝੌਤੇ ਸਬੰਧੀ ਅਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਉਮੀਦ ਅਤੇ ਚੰਗੇ ਭਵਿੱਖ ਦਾ ਸੁਨੇਹਾ ਹੈ। ਦੋਵਾਂ ਪਾਰਟੀਆਂ ਦਾ ਆਪਸੀ ਤਾਲਮੇਲ ਅਤੇ ਸਹਿਯੋਗ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਮਾ ਸਮਾਂ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਅੱਜ ਸੂਬੇ ਨੂੰ ਅਜਿਹੀ ਸਿਆਸੀ ਸੋਚ ਅਤੇ ਮਜ਼ਬੂਤ ਅਗਵਾਈ ਦੀ ਲੋੜ ਹੈ, ਜੋ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ ਅਤੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰ ਸਕੇ। ਕੇਂਦਰ ਸਰਕਾਰ ਅਤੇ ਪੰਜਾਬ ਵਿੱਚ ਐਨ.ਡੀ.ਏ. ਦੀ ਸਰਕਾਰ ਮਿਲ ਕੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਰੁਕੇ ਹੋਏ ਵਿਕਾਸ ਨੂੰ ਗਤੀ ਦੇਣ ਲਈ ਕੰਮ ਕਰੇਗੀ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਪੰਜਾਬ ਦੀ ਜਵਾਨੀ ਨੂੰ ਰੁਜ਼ਗਾਰ, ਕਿਸਾਨੀ ਨੂੰ ਮਜ਼ਬੂਤੀ ਅਤੇ ਵਪਾਰ ਨੂੰ ਨਵੀਆਂ ਸੰਭਾਵਨਾਵਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੀ ਬਿਹਤਰੀ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੰਮ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਰਾਜ ਵਿੱਚ ਪ੍ਰੇਸ਼ਾਨੀਆਂ ਝੱਲ ਚੁੱਕੇ ਪੰਜਾਬ ਦੇ ਲੋਕ ਹੁਣ ਅਕਾਲੀ ਭਾਜਪਾ ਗੱਠਜੋੜ ਦੇ ਹੱਕ ਵਿੱਚ ਫਤਵਾ ਦੇਣਗੇ।