25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਧਰਮ ਯੁੱਧ ਮੋਰਚੇ ਦੇ ਜੁਝਾਰੂ ਸਾਥੀਆਂ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਦੇਣ-ਅਰਵਿੰਦ ਖੰਨਾ

ਭਵਾਨੀਗੜ, 24 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਨਦਾਮਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ, ਮਜ਼ਬੂਤੀ ਅਤੇ ਸਿਧਾਂਤਾਂ ਦੀ ਰਾਖੀ ਲਈ ਲੰਮਾ ਸਮਾਂ ਸੰਘਰਸ਼ ਕਰਨ ਵਾਲੇ ਪੁਰਾਣੇ ਅਤੇ ਜੁਝਾਰੂ ਆਗੂਆਂ ਤੇ ਵਰਕਰਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਅਤੇ ਉਮੀਦ ਫਾਊਂਡੇਸ਼ਨ ਦੇ ਮੁਖੀ ਅਰਵਿੰਦ ਖੰਨਾ ਵਲੋਂ ਪਾਰਟੀ ਦੇ ਸੰਘਰਸ਼ਸ਼ੀਲ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 25-11-2026
ਭਵਾਨੀਗੜ, 24 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਨਦਾਮਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ, ਮਜ਼ਬੂਤੀ ਅਤੇ ਸਿਧਾਂਤਾਂ ਦੀ ਰਾਖੀ ਲਈ ਲੰਮਾ ਸਮਾਂ ਸੰਘਰਸ਼ ਕਰਨ ਵਾਲੇ ਪੁਰਾਣੇ ਅਤੇ ਜੁਝਾਰੂ ਆਗੂਆਂ ਤੇ ਵਰਕਰਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਅਤੇ ਉਮੀਦ ਫਾਊਂਡੇਸ਼ਨ ਦੇ ਮੁਖੀ ਅਰਵਿੰਦ ਖੰਨਾ ਵਲੋਂ ਪਾਰਟੀ ਦੇ ਸੰਘਰਸ਼ਸ਼ੀਲ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਪਾਰਟੀ ਦੇ ਪੁਰਾਣੇ ਵਰਕਰ ਹੀ ਇਸ ਦੀ ਅਸਲ ਨੀਂਹ ਹਨ। ਜਿਨ੍ਹਾਂ ਸਾਥੀਆਂ ਨੇ ਔਖੇ ਸਮਿਆਂ ਵਿਚ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਣ ਲਈ ਸੰਘਰਸ਼ ਕੀਤਾ, ਜੇਲ੍ਹਾਂ ਕੱਟੀਆਂ ਅਤੇ ਆਪਣੇ ਪਰਿਵਾਰਾਂ ਸਮੇਤ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕੀਤਾ, ਉਨ੍ਹਾਂ ਦਾ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਸਾਥੀਆਂ ਦੀਆਂ ਕੁਰਬਾਨੀਆਂ, ਸਮਰਪਣ ਅਤੇ ਸਿਧਾਂਤਾਂ ਪ੍ਰਤੀ ਵਚਨਬੱਧਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹਨ। ਧਰਮ ਯੁੱਧ ਮੋਰਚੇ ਦਾ ਜ਼ਿਕਰ ਕਰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਇਹ ਮੋਰਚਾ ਪੰਜਾਬ ਦੇ ਇਤਿਹਾਸ ਵਿਚ ਅਹਿਮ ਸਥਾਨ ਰੱਖਦਾ ਹੈ। ਇਸ ਮੋਰਚੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹੱਕਾਂ, ਪੰਜਾਬੀ ਬੋਲਦੇ ਇਲਾਕਿਆਂ, ਚੰਡੀਗੜ੍ਹ, ਦਰਿਆਈ ਪਾਣੀਆਂ ਦੀ ਸਹੀ ਵੰਡ ਅਤੇ ਸੂਬੇ ਨੂੰ ਵਧੇਰੇ ਅਧਿਕਾਰ ਦਿਵਾਉਣ ਵਰਗੇ ਅਹਿਮ ਮੁੱਦਿਆਂ ਨੂੰ ਦੇਸ਼ ਅਤੇ ਦੁਨੀਆ ਸਾਹਮਣੇ ਉਭਾਰਿਆ। ਇਸ ਸੰਘਰਸ਼ ਨੇ ਪੰਜਾਬ ਦੇ ਲੋਕਾਂ ਵਿੱਚ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਤੰਤਰੀ ਢੰਗ ਨਾਲ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦੀ ਮਿਸਾਲ ਵੀ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਧਰਮ ਯੁੱਧ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਹਜ਼ਾਰਾਂ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਜੇਲ੍ਹਾਂ ਕੱਟੀਆਂ ਅਤੇ ਅਨੇਕਾਂ ਤਕਲੀਫ਼ਾਂ ਸਹਿਣ ਕੀਤੀਆਂ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ, ਹਰਵਿੰਦਰ ਸਿੰਘ ਕਾਕੜਾ ਮੈਂਬਰ ਪੀ.ਏ.ਸੀ, ਪਰਮਜੀਤ ਕੌਰ ਵਿਰਕ ਸੀਨੀਅਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ, ਗੁਰਨੈਬ ਸਿੰਘ ਰੋਹੀ, ਰੁਪਿੰਦਰ ਸਿੰਘ ਰੰਧਾਵਾ, ਬਿੰਦਰ ਸਿੰਘ ਬਟਰਿਆਣਾ, ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ, ਹਰਵਿੰਦਰ ਸਿੰਘ ਗੋਲਡੀ ਤੂਰ, ਪਰਮਜੀਤ ਸਿੰਘ ਸੰਗਤਪੁਰਾ, ਰਵਿੰਦਰ ਸਿੰਘ ਠੇਕੇਦਾਰ, ਧਰਮਿੰਦਰ ਸਿੰਘ ਦੁੱਲਟ, ਰਾਮ ਸਿੰਘ ਕੰਧੋਲਾ, ਗੁਰਵਿੰਦਰ ਸਿੰਘ ਭੜੋ, ਨਿਰਪਜੀਤ ਸਿੰਘ ਕਾਲਾਝਾੜ, ਦਰਸ਼ਨ ਸਿੰਘ ਦਿਆਲਗੜ੍ਹ, ਕਰਨੈਲ ਸਿੰਘ ਕਾਲਾਝਾੜ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬਲਜੀਤ ਸਿੰਘ ਨੇ ਨਵੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਸੰਗਰੂਰ ਪੁੱਜਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।