ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਮੋਗਾ ਦੀ ਇਤਿਹਾਸਕ ਰੈਲੀ - ਪ੍ਰੋ. ਗੱਜਣਮਾਜਰਾ
ਮਾਲੇਰਕੋਟਲਾ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਅੱਗੇ ਵੱਧ ਰਿਹਾ ਹੈ । ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਕੇ ਇੱਕ ਨਵੇਂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।
ਮਾਲੇਰਕੋਟਲਾ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਅੱਗੇ ਵੱਧ ਰਿਹਾ ਹੈ । ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਕੇ ਇੱਕ ਨਵੇਂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਮ ਆਦਮੀ ਪਾਰਟੀ ਦੇ 14 ਵੇਂ ਸਥਾਪਨਾ ਦਿਵਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਸਵੇਰੇ 11 ਵਜੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਵਿਸ਼ਾਲ ਮਹਾਂ-ਰੈਲੀ ਕਰਵਾਈ ਜਾ ਰਹੀ ਹੈ । ਇਸ ਇਤਿਹਾਸਕ ਇਕੱਠ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰੇਗੀ ।