ਸ਼ਾਮ ਸਿੰਗਲਾ ਨੇ 26 ਦੀ ਖ਼ੁਸ਼ਹਾਲ ਪੰਜਾਬ ਰੈਲੀ ਨੂੰ ਲੈ ਕੇ ਕੀਤੀ ਬੈਠਕ
ਸੰਗਰੂਰ, 24 ਨਵੰਬਰ (ਧੀਰਜ ਪਸੋਰੀਆ)-ਆਮ ਆਦਮੀ ਪਾਰਟੀ ਦੇ 26 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਵੱਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਬੈਠਕਾਂ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਸੰਗਰੂਰ, 24 ਨਵੰਬਰ (ਧੀਰਜ ਪਸੋਰੀਆ)-ਆਮ ਆਦਮੀ ਪਾਰਟੀ ਦੇ 26 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਵੱਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਬੈਠਕਾਂ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪਾਰਟੀ ਦੇ ਜ਼ਿਲ੍ਹਾ ਦਫ਼ਤਰ ਸੰਗਰੂਰ ਵਿਖੇ ਕੀਤੀ ਗਈ ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ੍ਰੀ ਸ਼ਾਮ ਸਿੰਗਲਾ ਨੇ ਦੱਸਿਆ ਇਨ੍ਹਾਂ ਬੈਠਕਾਂ ਦੌਰਾਨ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਆਗੂਆਂ ਅਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ! ਮੋਗਾ ਵਿਖੇ ਹੋਣ ਵਾਲੀ ਰੈਲੀ ਪੰਜਾਬ ਦੀ ਇਤਿਹਾਸਿਕ ਰਾਜਨੀਤਿਕ ਰੈਲੀ ਹੋਵੇ!ਇਹ ਰੈਲੀ ਐਨੀ ਵਿਸ਼ਾਲ ਹੋਵੇਗੀ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ ਅਜਿਹੀ ਕੋਈ ਰੈਲੀ ਨਹੀਂ ਹੋਈ ਹੋਵੇਗੀ!ਇਹ ਰੈਲੀ ਨਾਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦਾ ਆਗਾਜ਼ ਹੋਵੇਗਾ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਰੈਲੀ ਵਿੱਚ ਜ਼ਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਹੋਵੇਗੀ । ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ,ਬਲਾਕ ਸੰਮਤੀ ਭਵਾਨੀਗੜ੍ਹ ਦੇ ਪ੍ਰਧਾਨ ਬਲਜਿੰਦਰ ਸਿੰਘ,ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਦਲਿਤ ਵੈੱਲਫੇਅਰ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ,ਟਰੇਡ ਕਮਿਸ਼ਨ ਦੇ ਜ਼ਿਲ੍ਹਾ ਸੈਕਟਰੀ ਸੰਦੀਪ ਕੁਮਾਰ, ਵਿਰਾਸਤ ਮੰਚ ਦੇ ਚੇਅਰਮੈਨ ਚਰਨਜੀਤ ਚੰਨੀ ਅਤੇ ਹੋਰ ਮੌਜੂਦ ਸਨ।