24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੰਗਾਂ ਦਾ ਠੋਸ ਹੱਲ ਨਾ ਨਿਕਲ਼ਣ ਦੀ ਸੂਰਤ ਵਿੱਚ 27 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

ਗੁਰਬਾਣੀ ਸਰਵਨ ਕਰਦੇ ਹੋਏ ਛੋਟੇ ਬੱਚੇ। ਤਸਵੀਰ-ਔਜਲਾ 25-11-2026
ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ) ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ਼ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐੱਨ.ਐੱਚ.ਐੱਮ. ਮਲੁਜ਼ਮਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅਣਗਹਿਲੀ ਵਾਲ਼ੇ ਰਵੱਈਏ ਦੇ ਵਿਰੋਧ ਵਿੱਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਰਹੇ ਹਨ ਪ੍ਰੰਤੂ ਅਜੇ ਤੱਕ ਇਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਆਗੂਆਂ ਨੇ ਕਿਹਾ ਕਿ ਯੂਨੀਅਨ ਵੱਲੋਂ ਸਰਕਾਰ ਨਾਲ਼ ਵੱਖ-ਵੱਖ ਪੱਧਰਾਂ ਤੇ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਹਰ ਵਾਰ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਲਾਜ਼ਮ ਭਲਾਈ ਕਮੇਟੀ ਦੇ ਗਠਨ ਅਤੇ ਇਸ ਰਾਹੀਂ ਮੰਗਾਂ ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਪ੍ਰੰਤੂ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਦਿਸ਼ਾ ਵਿੱਚ ਕੋਈ ਠੋਸ ਪ੍ਰਗਤੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਹੁਣ 25 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲ਼ੀ ਅਹਿਮ ਮੀਟਿੰਗ ਤੋਂ ਸਮੂਹ ਐੱਨ.ਐੱਚ.ਐੱਮ. ਮੁਲਾਜ਼ਮਾਂ ਨੂੰ ਕਾਫੀ ਉਮੀਦਾਂ ਹਨ। ਮੁਲਾਜ਼ਮਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ਼ ਵਿਚਾਰ ਕਰਦਿਆਂ ਕੋਈ ਸਾਰਥਿਕ ਅਤੇ ਸਥਾਈ ਹੱਲ ਕੱਢਿਆ ਜਾਵੇਗਾ। ਯੂਨੀਅਨ ਨੇ ਉਮੀਦ ਜਤਾਈ ਕਿ ਸਰਕਾਰ ਇਸ ਵਾਰ ਸਿਰਫ ਭਰੋਸਿਆਂ ਤੱਕ ਸੀਮਤ ਰਹਿਣ ਦੀ ਬਜਾਏ ਮੁਲਾਜ਼ਮਾਂ ਦੇ ਹਿਤ ਵਿੱਚ ਠੋਸ ਫੈਸਲੇ ਲਵੇਗੀ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਮਾਂਬੱਧ ਕਾਰਵਾਈ ਕਰੇਗੀ। ਆਗੂਆਂ ਨੇ ਸਰਕਾਰ ਨੂੰ ਸਪਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਕੋਈ ਸਾਰਥਿਕ ਨਤੀਜਾ ਨਹੀਂ ਨਿਕਲ਼ਦਾ ਅਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਵੇਗਾ।
ਪਿਛਲੀ ਖ਼ਬਰ ਰਜਿੰਦਰ ਦੀਪਾ ਨੇ ਆਪਣੀ ਚੋਣ ਮੁਹਿੰਮ ਦਾ ਕੀਤਾ ਰਸਮੀ ਆਗਾਜ਼ ਅਗਲੀ ਖ਼ਬਰ ਭਾਜਪਾ ਵੱਲੋਂ ਜ਼ਿਲ੍ਹਾ ਸੰਗਰੂਰ ਅੰਦਰ 3 ਅਹਿਮ ਕਮੇਟੀਆਂ ਦਾ ਗਠਨ ਗੁਰਤੇਜ ਝਨੇੜੀ, ਪ੍ਰੋ. ਓਂਕਾਰ ਅਤੇ ਸੁਰਿੰਦਰ ਸ਼ਰਮਾ ਸਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।