26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਵਿਖੇ ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਸਥਾ ਦੇ ਕੈਂਪਸ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 26-11-2026
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਵਿਖੇ ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਸਥਾ ਦੇ ਕੈਂਪਸ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਹਾਇਕ ਪ੍ਰੋਫੈਸਰ ਅਰਸ਼ਦੀਪ ਕੌਰ ਦੀ ਯੋਗ ਅਗਵਾਈ ਵਿਚ ਹੋਈ। ਜਿਸ ਨਾਲ ਪੂਰਾ ਕੈਂਪਸ ਰੂਹਾਨੀ ਰੰਗ ਵਿੱਚ ਰੰਗਿਆ ਗਿਆ ਅਤੇ ਸੰਗਤਾਂ ਨੇ ਗੁਰੂ ਜਸ ਸਰਵਣ ਕਰਕੇ ਆਪਣਾ ਜੀਵਨ ਸਫ਼ਲਾ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਸੰਦੀਪ ਪ੍ਰਿੰਸੀਪਲ ਸਕੂਲ, ਡਾ. ਰਾਜਵਿੰਦਰ ਸਿੰਘ ਪ੍ਰਿੰਸੀਪਲ ਈ.ਟੀ.ਟੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਅਧਿਆਪਕਾਂ ਦੀ ਮਹਾਂ ਰੈਲੀ 6 ਦਸੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।