26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ।

ਅਜੀਤ ਡੈਸਕ 26-11-2026
ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ। ਸਮਾਗਮ ਮੌਕੇ ਸਕੂਲੀ ਵਿਦਿਆਰਥੀ, ਸਕੂਲੀ ਸਟਾਫ਼ ਅਤੇ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪ੍ਰਿੰਸੀਪਲ ਮੈਡਮ ਅਨੁਪਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ, ਨਾਮ ਜਪਣ, ਕਿਰਤ ਕਰਨ, ਵੰਡ ਛਕਣ, ਸੱਚਾਈ ਅਤੇ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਡਾ: ਕੁਮਾਰ ਅਮਿਤ, ਰਿੰਕੂ ਸਿੰਗਲਾ, ਸੁਭਾਸ਼ ਗੁਪਤਾ, ਪ੍ਰਧਾਨ ਰਜਿੰਦਰ ਭੁੱਟੋ, ਸਤਪਾਲ ਗੋਇਲ (ਕੇ.ਕੇ ਲੈਬ) ਸਮੇਤ ਕਮੇਟੀ ਦੇ ਹੋਰ ਮੈਂਬਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਚੈੱਕ ਦੇ ਕੇਸ ’ਚ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ, 10 ਲੱਖ ਰੁਪਏ ਹਰਜਾਨਾ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ 48ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।