26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਸਾਨ ਅੰਦੋਲਨ ਦਿਵਸ ਅੱਜ

ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 26 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸ਼ੇਰੋਂ, ਭਗਵਾਨਪੁਰਾ, ਮਾਡਲ ਟਾਊਨ 1 ਅਤੇ ਮਾਡਲ ਟਾਊਨ 2 ਇਕਾਈਆਂ ਦੀ ਮੀਟਿੰਗ ਸਰਬ ਸਾਂਝੀ ਧਰਮਸ਼ਾਲਾ ਸ਼ੇਰੋਂ ਵਿਖੇ ਇਕਾਈ ਪ੍ਰਧਾਨ ਜਸਪਾਲ ਸਿੰਘ ਮੱਖਣ ਦੀ ਅਗਵਾਈ ਹੇਠ ਹੋਈ।

ਅਜੀਤ ਡੈਸਕ 26-11-2026
ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 26 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸ਼ੇਰੋਂ, ਭਗਵਾਨਪੁਰਾ, ਮਾਡਲ ਟਾਊਨ 1 ਅਤੇ ਮਾਡਲ ਟਾਊਨ 2 ਇਕਾਈਆਂ ਦੀ ਮੀਟਿੰਗ ਸਰਬ ਸਾਂਝੀ ਧਰਮਸ਼ਾਲਾ ਸ਼ੇਰੋਂ ਵਿਖੇ ਇਕਾਈ ਪ੍ਰਧਾਨ ਜਸਪਾਲ ਸਿੰਘ ਮੱਖਣ ਦੀ ਅਗਵਾਈ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਗਤਾਰ ਸਿੰਘ ਲੱਡੀ ਅਤੇ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਨੇ ਦੱਸਿਆ ਕਿ 26 ਨਵੰਬਰ 2020 ਨੂੰ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਵੱਲ ਗਏ ਸਨ ਇਹ 26 ਨਵੰਬਰ ਦਾ ਦਿਨ ਹਰ ਸਾਲ ਮਨਾਇਆ ਜਾਂਦਾ ਹੈ। ਇਸ ਵਾਰ ਇਹ ਦਿਨ ਬਰਨਾਲਾ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਲਈ 26 ਨਵੰਬਰ ਨੂੰ ਸੁਨਾਮ ਬਲਾਕ ਵਿੱਚੋਂ 20 ਬੱਸਾਂ ਅਤੇ 15 ਕੈਂਟਰ ਬਰਨਾਲਾ ਵੱਲ ਰਵਾਨਾ ਹੋਣਗੇ। ਇਸ ਮੌਕੇ ਸਰਬਸੰਮਤੀ ਨਾਲ ਹਰਭੋਲ ਸਿੰਘ ਅਤੇ ਜਸਪਾਲ ਸਿੰਘ ਭੂਰਾ ਨੂੰ ਸਰਬਸੰਮਤੀ ਨਾਲ ਬਲਾਕ ਕਮੇਟੀ ਲਈ ਚੁਣਿਆ ਗਿਆ। ਮਾਤਾ ਜਸਵਿੰਦਰ ਕੌਰ ਨੂੰ ਇਸਤਰੀ ਵਿੰਗ ਇਕਾਈ ਸ਼ੇਰੋਂ ਦਾ ਪ੍ਰਧਾਨ ਚੁਣਿਆ ਗਿਆ ਹੈ ਜਦਕਿ ਪਹਿਲੇ ਇਕਾਈ ਪ੍ਰਧਾਨ ਜਸਪਾਲ ਕੌਰ ਨੂੰ ਬ ਲਾਕ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਬਲਾਕ ਆਗੂ ਅਵਤਾਰ ਸਿੰਘ ਲੱਡੀ, ਨਿਰਭੈ ਸਿੰਘ ਮੰਗਵਾਲ, ਕਰਮਜੀਤ ਸਿੰਘ ਮੰਡੇਰ, ਜਸਵੀਰ ਸਿੰਘ ਗੱਗੜਪੁਰ, ਨਰੰਜਣ ਸਿੰਘ ਨੰਜ, ਗੁਰਮੇਲ ਸਿੰਘ, ਰਣਧੀਰ ਸਿੰਘ, ਕਸ਼ਮੀਰ ਸਿੰਘ, ਕਰਮਾ ਸਿੰਘ, ਸਹਿਜਪਾਲ ਸਿੰਘ, ਨਿਰਭੈ ਸਿੰਘ, ਦਾਰੀ ਸਿੰਘ, ਜੰਟਾ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ ਪੰਜ ਪਿਆਰੇ ਸਾਹਿਬਾਨਾਂ ਦਾ ਮਹੰਤ ਹਰਪਾਲ ਦਾਸ ਅਤੇ ਬਾਪੂ ਇੰਦਰਜੀਤ ਸਿੰਘ ਮੁੰਡੇ ਵਲੋਂ ਸਨਮਾਨ ਅਗਲੀ ਖ਼ਬਰ ਘਰਾਂ ਉਪਰੋਂ ਲੰਘ ਰਹੀਆਂ 11 ਹਜ਼ਾਰ ਵੋਲਟੇਜ ਵਾਲ਼ੀਆਂ ਤਾਰਾਂ ਨੂੰ ਬਾਹਰ ਕੱਢਣ ਲਈ 22 ਲੱਖ 46 ਹਜ਼ਾਰ 760 ਰੁਪਏ ਦੀ ਰਾਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।