25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚੰਡੀਗੜ੍ਹ ਦੀ 460 ਪੇਟੀਆਂ ਅੰਗਰੇਜ਼ੀ ਸ਼ਰਾਬ ਸਣੇ ਕੈਂਟਰ ਚਾਲਕ ਨੂੰ ਕੀਤਾ ਗ੍ਰਿਫ਼ਤਾਰ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਥਾਣਾ ਸਦਰ ਸੰਗਰੂਰ ਪੁਲਿਸ ਵਲੋਂ ਇੱਕ ਕੈਂਟਰ ਚਾਲਕ ਨੂੰ 460 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਥਾਣਾ ਸਦਰ ਸੰਗਰੂਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਥਾਣੇਦਾਰ ਮੇਹਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਸੰਗਰੂਰ-ਪਟਿਆਲਾ ਫਲਾਈ ਓਵਰ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਜਿੱਥੇ ਉਨ੍ਹਾਂ ਨੂੰ ਆਬਕਾਰੀ ਇੰਸਪੈਕਟਰ ਅਸ਼ੋਕ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਮਿਲੇ ਅਤੇ ਥਾਣੇਦਾਰ ਮੇਹਰ ਸਿੰਘ ਨੂੰ ਇਤਲਾਹ ਮਿਲੀ ਕਿ ਬਖਸ਼ੀਸ਼ ਸਿੰਘ ਵਾਸੀ ਸੰਗਤੀਵਾਲਾ ਥਾਣਾ ਲਹਿਰ ਜੋ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਸੰਗਰੂਰ ਦੇ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰ ਵਿਚ ਸਪਲਾਈ ਕਰਦਾ ਹੈ ਜੋ ਅੱਜ ਵੀ ਇੱਕ ਕੈਂਟਰ ਵਿਚ ਚੰਡੀਗੜ੍ਹ ਤੋਂ ਸ਼ਰਾਬ ਲੈ ਕੇ ਸੰਗਰੂਰ ਪਟਿਆਲਾ ਰੋਡ ਸਥਿਤ ਪਿੰਡ ਘਾਬਦਾਂ ਵਿਖੇ ਪੂਨੀਆ ਢਾਬਾ ਪਾਸ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਅਤੇ ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਕੈਂਟਰ ਵਿੱਚੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ।

ਅਜੀਤ ਡੈਸਕ 26-11-2026
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਥਾਣਾ ਸਦਰ ਸੰਗਰੂਰ ਪੁਲਿਸ ਵਲੋਂ ਇੱਕ ਕੈਂਟਰ ਚਾਲਕ ਨੂੰ 460 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਥਾਣਾ ਸਦਰ ਸੰਗਰੂਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਥਾਣੇਦਾਰ ਮੇਹਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਸੰਗਰੂਰ-ਪਟਿਆਲਾ ਫਲਾਈ ਓਵਰ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਜਿੱਥੇ ਉਨ੍ਹਾਂ ਨੂੰ ਆਬਕਾਰੀ ਇੰਸਪੈਕਟਰ ਅਸ਼ੋਕ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਮਿਲੇ ਅਤੇ ਥਾਣੇਦਾਰ ਮੇਹਰ ਸਿੰਘ ਨੂੰ ਇਤਲਾਹ ਮਿਲੀ ਕਿ ਬਖਸ਼ੀਸ਼ ਸਿੰਘ ਵਾਸੀ ਸੰਗਤੀਵਾਲਾ ਥਾਣਾ ਲਹਿਰ ਜੋ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਸੰਗਰੂਰ ਦੇ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰ ਵਿਚ ਸਪਲਾਈ ਕਰਦਾ ਹੈ ਜੋ ਅੱਜ ਵੀ ਇੱਕ ਕੈਂਟਰ ਵਿਚ ਚੰਡੀਗੜ੍ਹ ਤੋਂ ਸ਼ਰਾਬ ਲੈ ਕੇ ਸੰਗਰੂਰ ਪਟਿਆਲਾ ਰੋਡ ਸਥਿਤ ਪਿੰਡ ਘਾਬਦਾਂ ਵਿਖੇ ਪੂਨੀਆ ਢਾਬਾ ਪਾਸ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਅਤੇ ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਕੈਂਟਰ ਵਿੱਚੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਤਲਾਹ ਦੇ ਆਧਾਰ ਉੱਤੇ ਬਖਸ਼ੀਸ਼ ਸਿੰਘ ਵਾਸੀ ਸੰਗਤੀਵਾਲਾ ਵਿਰੁੱਧ ਥਾਣਾ ਸਦਰ ਸੰਗਰੂਰ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਐਕਸਾਈਜ਼ ਇੰਸਪੈਕਟਰ ਦੀ ਟੀਮ ਸਮੇਤ ਛਾਪੇਮਾਰੀ ਕੀਤੀ ਗਈ ਤਾਂ ਬਖਸ਼ੀਸ਼ ਸਿੰਘ ਦੇ ਕੈਂਟਰ ਵਿਚੋਂ 460 ਪੇਟੀਆਂ ਅੰਗਰੇਜ਼ੀ ਸ਼ਰਾਬ ਮਾਰਕਾ ਚੰਡੀਗੜ੍ਹ ਬਰਾਮਦ ਕਰਦਿਆਂ ਬਖਸ਼ੀਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪੁੱਛ-ਗਿੱਛ ਕੀਤੀ ਜਾ ਰਹੀ ਅਤੇ ਜੇਕਰ ਇਸ ਮਾਮਲੇ ਵਿਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਵੀ ਸਾਹਮਣੇ ਆਈ ਤਾਂ ਉਸ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਕੂਲਾਂ ’ਚ ਗੇੜੇ ’ਤੇ ਗੇੜਾ ਮਾਰ ਰਹੇ ਹਨ ਦੁਕਾਨਦਾਰ- ਜੀ. ਟੀ. ਯੂ. ਅਗਲੀ ਖ਼ਬਰ ਕੇਨਰਾ ਬੈਂਕ ਵਲੋਂ ਵਿਖੇ ਮੈਗਾ ਵਿੱਤੀ ਸਮਾਵੇਸ਼ਨ ਸੈਚੁਰੇਸ਼ਨ ਕੈਂਪ ਦਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।