25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਮਨ ਅਰੋੜਾ ਵਲੋਂ ਭਗਵਾਨ ਵਿਸ਼ਵਕਰਮਾ ਨੂੰ ਸਮਰਪਿਤ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸੱਗੂ, ਧਾਲੀਵਾਲ, ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਆਈ. ਟੀ.

ਸੁਨਾਮ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਚੌਕ ਦਾ ਉਦਘਾਟਨ ਕਰਨ ਮੌਕੇ ਮੰਤਰੀ ਅਮਨ ਅਰੋੜਾ। ਤਸਵੀਰ- ਰੁਪਿੰਦਰ ਸਿੰਘ ਸੱਗੂ 26-11-2026
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਸੱਗੂ, ਧਾਲੀਵਾਲ, ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਆਈ.ਟੀ.ਆਈ. ਚੌਕ ਵਿਖੇ ਭਗਵਾਨ ਵਿਸ਼ਵਕਰਮਾ ਨੂੰ ਸਮਰਪਿਤ ਨਵੇਂ ਵਿਕਸਤ ਕੀਤੇ ਗਏ ਭਗਵਾਨ ਵਿਸ਼ਵਕਰਮਾ ਚੌਕ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸਮਰਪਿਤ ਇਹ ਚੌਕ ਜਿੱਥੇ ਕਿਰਤ, ਹੁਨਰ ਅਤੇ ਸਿਰਜਣਾਤਮਕਤਾ ਦਾ ਸੁਨੇਹਾ ਦੇਵੇਗਾ, ਉੱਥੇ ਹੀ ਇਸ ਦਾ ਆਧੁਨਿਕ ਡਿਜ਼ਾਈਨ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਦੇ ਨਾਲ-ਨਾਲ ਆਵਾਜਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਅਮਨ ਅਰੋੜਾ ਨੇ ਕਿਹਾ ਕਿ ਇਸ ਚੌਕ ਦੀ ਸਥਾਪਨਾ ਲਈ ਆਈ.ਟੀ.ਆਈ. ਤੋਂ ਵੱਧ ਢੁਕਵੀਂ ਕੋਈ ਹੋਰ ਥਾਂ ਨਹੀਂ ਹੋ ਸਕਦੀ ਸੀ, ਕਿਉਂਕਿ ਉਦਯੋਗਿਕ ਸਿਖਲਾਈ ਸੰਸਥਾਵਾਂ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਹੁਨਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੁਨਾਮ ਦੀ ਆਈ.ਟੀ.ਆਈ. ਦੇ ਨਵੀਨੀਕਰਨ ਅਤੇ ਸਰਵਪੱਖੀ ਵਿਕਾਸ ਉੱਤੇ ਲਗਭਗ 6 ਤੋਂ 6.5 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਸੰਸਥਾ ਤੋਂ ਤਕਨੀਕੀ ਸਿਖਲਾਈ ਹਾਸਲ ਕਰਕੇ ਹਜ਼ਾਰਾਂ ਨੌਜਵਾਨ ਵੱਖ-ਵੱਖ ਖੇਤਰਾਂ ਵਿੱਚ ਆਪਣਾ ਭਵਿੱਖ ਸੰਵਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਚੌਕ ਨੂੰ ਵਿਸ਼ੇਸ਼ ਅਤੇ ਆਕਰਸ਼ਕ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਹੈ। ਇਸ ਦੇ ਇੱਕ ਪਾਸੇ ਭਗਵਾਨ ਵਿਸ਼ਵਕਰਮਾ ਜੀ ਦਾ ਸੁੰਦਰ ਚਿੱਤਰ ਸੁਸ਼ੋਭਿਤ ਕੀਤਾ ਗਿਆ ਹੈ, ਜਦਕਿ ਦੂਜੇ ਪਾਸੇ ਮਿਸਤਰੀਆਂ, ਕਿਰਤੀਆਂ ਅਤੇ ਕਾਮਿਆਂ ਵਲੋਂ ਵਰਤੇ ਜਾਂਦੇ ਵੱਖ-ਵੱਖ ਸੰਦਾਂ ਦੀ ਝਲਕ ਪੇਸ਼ ਕੀਤੀ ਗਈ ਹੈ। ਇਸ ਮੌਕੇ ਸੁਰਜੀਤ ਸਿੰਘ ਗਹੀਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਅੰਦਰ ਬਣੇਗੀ ਅਕਾਲੀ-ਭਾਜਪਾ ਸਰਕਾਰ-ਅਕਾਲੀ ਆਗੂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ’ਚ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖੇਗਾ- ਜਥੇਦਾਰ ਭੂਦਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।