25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੈਬਨਿਟ ਮੰਤਰੀ ਚੀਮਾ ਨੇ ਖਡਿਆਲ ਵਿਖੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ।

ਅਜੀਤ ਡੈਸਕ 26-11-2026
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਪਿੰਡ ਖਡਿਆਲ ਵਿਖੇ ਮੋਘਾ ਨੰਬਰ 22545/ਐੱਲ ਅਤੇ ਮੋਘਾ ਨੰਬਰ 27821/ਆਰ ਤੋਂ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾਵੇਗੀ। ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਬਿਨਾਂ ਕਿਸੇ ਰੁਕਾਵਟ ਅਤੇ ਘੱਟ ਨੁਕਸਾਨ ਨਾਲ ਖੇਤਾਂ ਤੱਕ ਪਹੁੰਚੇਗਾ, ਜਿਸ ਨਾਲ ਟੇਲਾਂ ’ਤੇ ਸਥਿਤ ਖੇਤਾਂ ਨੂੰ ਵੀ ਲੋੜੀਂਦਾ ਪਾਣੀ ਮਿਲ ਸਕੇਗਾ। ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਸੰਗਰੂਰ ਕੌਸ਼ਲ ਕੁਮਾਰ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਸੁਨਾਮ ਜਸਪਾਲ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਸੀਡ ਫਾਰਮ ਮਸਤੂਆਣਾ ਸਾਹਿਬ ਵਿਖੇ ਸ਼ੁੱਧ ਔਰਗੈਨਿਕ ਗੁੜ ਤੇ ਸ਼ੱਕਰ ਤਿਆਰ ਕਰਨ ਲਈ ਘੁਲਾੜ ਦੀ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਅੰਦਰ ਬਣੇਗੀ ਅਕਾਲੀ-ਭਾਜਪਾ ਸਰਕਾਰ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।