ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰੂ ਸਾਹਿਬ ਦਾ ਲਿਆ ਆਸ਼ੀਰਵਾਦ
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਰਸਰੀ ਤੋਂ ਪ੍ਰੈਪ-2 ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਧਾਰਮਿਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਰਸਰੀ ਤੋਂ ਪ੍ਰੈਪ-2 ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਧਾਰਮਿਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਕੂਲ ਪ੍ਰਿੰਸੀਪਲ ਮਨਦੀਪ ਛੰਨਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਦੌਰੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਨਿਮਰਤਾ ਅਤੇ ਸੇਵਾ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਵੀ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਸਕੂਲ ਪ੍ਰਧਾਨ ਡਾ. ਸੀਮਾ ਅਰੋੜਾ ਅਤੇ ਸੀ.ਈ.ਓ ਭਾਵਨਾ ਪੌਲ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਚੰਗੇ ਸੰਸਕਾਰ ਪੈਦਾ ਕਰਨ ਵਿੱਚ ਸਹਾਈ ਹੁੰਦੀਆਂ ਹਨ।