26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਸਤੂਆਣਾ ਸਾਹਿਬ ਵਿਖੇ 48ਵੀਂ ਜੂਨੀਅਰ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਰੋਚਕ ਮੁਕਾਬਲੇ ਚੰਡੀਗੜ੍ਹ ਨੇ ਜੰਮੂ ਤੇ ਦਿੱਲੀ ਨੇ ਕਰਨਾਟਕਾ ਨੂੰ ਵੱਡੇ ਫ਼ਰਕ ਨਾਲ ਹਰਾਇਆ

ਮਸਤੂਆਣਾ ਸਾਹਿਬ, 26 ਨਵੰਬਰ (ਦਮਦਮੀ)- ਸੰਤ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਨੂੰ ਸਮਰਪਿਤ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ 48ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਵੀ ਵੱਖ-ਵੱਖ ਰਾਜਾਂ ਦੀਆਂ ਟੀਮਾਂ ਦਰਮਿਆਨ ਬੇਹੱਦ ਦਿਲਚਸਪ ਅਤੇ ਰੋਚਕ ਮੁਕਾਬਲੇ ਦੇਖਣ ਨੂੰ ਮਿਲੇ। ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਸਰਦਾਰ ਸੁਖਦੇਵ ਸਿੰਘ ਢੀਂਡਸਾ ਯਾਦਗਾਰੀ ਫਾਊਂਡੇਸ਼ਨ ਦੇ ਬੁਲਾਰੇ ਸ੍ਰ.

ਅਜੀਤ ਡੈਸਕ 27-11-2026
ਮਸਤੂਆਣਾ ਸਾਹਿਬ, 26 ਨਵੰਬਰ (ਦਮਦਮੀ)- ਸੰਤ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਨੂੰ ਸਮਰਪਿਤ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ 48ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਵੀ ਵੱਖ-ਵੱਖ ਰਾਜਾਂ ਦੀਆਂ ਟੀਮਾਂ ਦਰਮਿਆਨ ਬੇਹੱਦ ਦਿਲਚਸਪ ਅਤੇ ਰੋਚਕ ਮੁਕਾਬਲੇ ਦੇਖਣ ਨੂੰ ਮਿਲੇ। ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਸਰਦਾਰ ਸੁਖਦੇਵ ਸਿੰਘ ਢੀਂਡਸਾ ਯਾਦਗਾਰੀ ਫਾਊਂਡੇਸ਼ਨ ਦੇ ਬੁਲਾਰੇ ਸ੍ਰ. ਮੰਨੂ ਬਡਰੁੱਖਾਂ, ਹੈਂਡਬਾਲ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਡਾ. ਪ੍ਰਿਤਪਾਲ ਸਿੰਘ ਸਲੂਜਾ, ਅੰਤਰਰਾਸ਼ਟਰੀ ਹੈਂਡਬਾਲ ਖਿਡਾਰੀ ਗਿਰੀਸ਼ ਕੁਮਾਰ ਲੱਕੀ ਅਤੇ ਡਾ. ਜਤਿੰਦਰ ਦੇਵ ਸਮੇਤ ਹੋਰ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਈਆਂ। ਦੂਜੇ ਦਿਨ ਹੋਏ ਮੁਕਾਬਲਿਆਂ ਦੌਰਾਨ ਚੰਡੀਗੜ੍ਹ ਦੀ ਟੀਮ ਨੇ ਜੰਮੂ ਨੂੰ 25-9 ਅੰਕਾਂ ਨਾਲ, ਉੜੀਸਾ ਨੇ ਆਂਧਰਾ ਪ੍ਰਦੇਸ਼ ਨੂੰ 15-5 ਅੰਕਾਂ ਨਾਲ, ਤਾਮਿਲਨਾਡੂ ਨੇ ਮੁੰਬਈ ਹੈਂਡਬਾਲ ਅਕੈਡਮੀ ਨੂੰ 14-6 ਅੰਕਾਂ ਨਾਲ, ਦਿੱਲੀ ਨੇ ਕਰਨਾਟਕਾ ਨੂੰ 28-2 ਅੰਕਾਂ ਨਾਲ, ਮੱਧ ਪ੍ਰਦੇਸ਼ ਨੇ ਪੁਡੂਚੇਰੀ ਨੂੰ 25-2 ਅੰਕਾਂ ਨਾਲ ਤੇ ਬਿਹਾਰ ਨੇ ਦਾਦਰਾ ਅਤੇ ਨਗਰ ਹਵੇਲੀ ਨੂੰ 19-9 ਅੰਕਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸ ਮੌਕੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਸੰਤ ਅਤਰ ਸਿੰਘ ਜੀ ਦੀ ਵਰੋਸਾਈ ਪਵਿੱਤਰ ਧਰਤੀ ਮਸਤੂਆਣਾ ਸਾਹਿਬ ਧਾਰਮਿਕ ਅਤੇ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਨਵੀਂਆਂ ਮੱਲਾਂ ਮਾਰ ਰਹੀ ਹੈ। ਅਕਾਲ ਕਾਲਜ ਕੌਂਸਲ ਵੱਲੋਂ ਕੀਤੇ ਗਏ ਬਿਹਤਰ ਪ੍ਰਬੰਧਾਂ ਅਤੇ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਡ ਸਹੂਲਤਾਂ ਸਦਕਾ ਇੱਥੇ ਕੌਮੀ ਪੱਧਰ ਦੇ ਵੱਡੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜੋ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਹੈਂਡਬਾਲ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਅਕਾਲ ਕਾਲਜ ਕੌਂਸਲ ਦੇ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਲੜਕੀਆਂ ਦੀ ਸੀਨੀਅਰ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਵੀ ਮਸਤੂਆਣਾ ਸਾਹਿਬ ਵਿਖੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਦੌਰਾਨ ਬੁਲਾਰੇ ਮੰਨੂ ਬਡਰੁੱਖਾਂ ਨੇ ਦੱਸਿਆ ਕਿ ਇਸ ਕੌਮੀ ਪੱਧਰ ਦੇ ਖੇਡ ਮਹਾਕੁੰਭ ਵਿੱਚ ਦੇਸ਼ ਦੇ 28 ਰਾਜਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਰਿਹਾਇਸ਼, ਖਾਣੇ ਅਤੇ ਸੁਰੱਖਿਆ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ, ਜਿਨ੍ਹਾਂ ਤੋਂ ਖਿਡਾਰੀ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਹ ਚੈਂਪੀਅਨਸ਼ਿਪ 29 ਨਵੰਬਰ ਤੱਕ ਜਾਰੀ ਰਹੇਗੀ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗਠਜੋੜ ਪੰਜਾਬ ਦਾ ਭਲਾ ਨਹੀਂ ਕਰ ਸਕਦਾ- ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ’ਚ ਲੰਬਿਤ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਪ੍ਰਤੀ ਪ੍ਰਗਟਾਇਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।