28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਇਕ ਪ੍ਰੋ. ਗੱਜਣਮਾਜਰਾ ਵੱਲੋਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀਆਂ 8 ਨਵੀਆਂ ਇਮਾਰਤਾਂ ਦਾ ਉਦਘਾਟਨ

ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਵਿਧਾਇਕ ਪ੍ਰੋ.

ਅਜੀਤ ਡੈਸਕ 28-11-2026
ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ 8 ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਸੁਧਾਰ ਕਰ ਰਹੀ ਹੈ। ਨਵੀਆਂ ਇਮਾਰਤਾਂ ਅਤੇ ਮੈਡੀਕਲ ਸਟਾਫ਼ ਦੀ ਤਾਇਨਾਤੀ ਨਾਲ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਨਵੰਬਰ ਤੋਂ 3 ਦਸੰਬਰ ਤੱਕ ਸੂਬੇ ਵਿੱਚ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀਆਂ 322 ਨਵੀਆਂ ਇਮਾਰਤਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡ ਨੱਥੂਮਾਜਰਾ, ਲਸੋਈ, ਖਾਨਪੁਰ, ਹਿੰਮਤਾਨਾ, ਖੇੜੀ ਸੋਢੀਆਂ, ਭੁਰਥਲਾ ਮੰਡੇਰ ਆਦਿ ਵਿਖੇ ਨਵੀਆਂ ਇਮਾਰਤਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਨਭੋਰਾ, ਬੀ.ਈ.ਈ. ਰਣਬੀਰ ਸਿੰਘ ਢੰਡੇ, ਪੈਰਾ ਮੈਡੀਕਲ ਸਟਾਫ਼, ਸਬੰਧਤ ਪਿੰਡਾਂ ਦੇ ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਲਹਿਰਾ ਹਲਕੇ ਵਿੱਚ ਬੀਬਾ ਬਾਦਲ ਦਾ ਦੌਰਾ 2 ਨੂੰ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਟਰੈਫਿਕ ਪੁਲਿਸ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਟਰੈਫਿਕ ਵਿਵਸਥਾ ਦੀ ਕਮਾਨ ਨਵੇਂ ਅਧਿਕਾਰੀਆਂ ਨੂੰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।