28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਫ਼ਦ ਨੇ ਐੱਸ.ਡੀ.ਐੱਮ. ਭੁੱਲਰ ਨਾਲ ਕੀਤੀ ਮੁਲਾਕਾਤ

ਧੂਰੀ, 27 ਨਵੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਇਲਾਕੇ ਦੀ ਨੁਹਾਰ ਬਦਲਣ, ਸਰਬਪੱਖੀ ਤਰੱਕੀ ਅਤੇ ਆਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਦੁੱਖ-ਤਕਲੀਫ਼ਾਂ ਦੇ ਪੱਕੇ ਹੱਲ ਲਈ ਹਮੇਸ਼ਾ ਮੋਹਰੀ ਹੋ ਕੇ ਤੁਰਨ ਵਾਲੀ ਗੈਰ-ਸਿਆਸੀ ਜੱਥੇਬੰਦੀ ‘ਧੂਰੀ ਵਿਕਾਸ ਮੰਚ’ ਦੇ ਵਫ਼ਦ ਨੇ ਅੱਜ ਇੱਥੇ ਨਵ-ਨਿਯੁਕਤ ਐੱਸ. ਡੀ.

ਅਜੀਤ ਡੈਸਕ 28-11-2026
ਧੂਰੀ, 27 ਨਵੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਇਲਾਕੇ ਦੀ ਨੁਹਾਰ ਬਦਲਣ, ਸਰਬਪੱਖੀ ਤਰੱਕੀ ਅਤੇ ਆਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਦੁੱਖ-ਤਕਲੀਫ਼ਾਂ ਦੇ ਪੱਕੇ ਹੱਲ ਲਈ ਹਮੇਸ਼ਾ ਮੋਹਰੀ ਹੋ ਕੇ ਤੁਰਨ ਵਾਲੀ ਗੈਰ-ਸਿਆਸੀ ਜੱਥੇਬੰਦੀ ‘ਧੂਰੀ ਵਿਕਾਸ ਮੰਚ’ ਦੇ ਵਫ਼ਦ ਨੇ ਅੱਜ ਇੱਥੇ ਨਵ-ਨਿਯੁਕਤ ਐੱਸ.ਡੀ.ਐੱਮ ਮੈਡਮ ਜਸਲੀਨ ਕੌਰ ਭੁੱਲਰ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਮੰਚ ਦੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ, ਉੱਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ, ਸਕੱਤਰ ਜਨਰਲ ਹੰਸ ਰਾਜ ਬਜਾਜ ਅਤੇ ਸੀਨੀਅਰ ਮੀਤ ਪ੍ਰਧਾਨ ਕੌਂਸਲਰ ਸੰਦੀਪ ਬਾਂਸਲ ਨੇ ਸਾਂਝੇ ਤੌਰ ‘ਤੇ ਕੀਤੀ।ਨਵ-ਨਿਯੁਕਤ ਐੱਸ.ਡੀ.ਐੱਮ ਮੈਡਮ ਜਸਲੀਨ ਕੌਰ ਭੁੱਲਰ ਨੇ ਵਫ਼ਦ ਵੱਲੋਂ ਰੱਖੇ ਗਏ ਸਾਰੇ ਨੁਕਤਿਆਂ ਅਤੇ ਸੁਝਾਵਾਂ ਨੂੰ ਬੜੇ ਧਿਆਨ ਅਤੇ ਠਰ੍ਹੰਮੇ ਨਾਲ ਸੁਣਿਆ। ਉਨ੍ਹਾਂ ਮੰਚ ਦੇ ਲੋਕ-ਭਲਾਈ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਹੱਬਾਨ ਅਤੇ ਮੋਮਿਨ ਨੇ ਅੰਤਰ-ਜ਼ਿਲ੍ਹਾ ਕੁਸ਼ਤੀ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਲਹਿਰਾ ਹਲਕੇ ਵਿੱਚ ਬੀਬਾ ਬਾਦਲ ਦਾ ਦੌਰਾ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।