27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਿਸਾਨ ਯੂਨੀਅਨ ਨੇ ਦਿੱਤਾ ਮੰਗ-ਪੱਤਰ

ਭਵਾਨੀਗੜ੍ਹ, 27 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨ ਆਗੂਆਂ ਵਲੋਂ ਕਿਸਾਨਾਂ ਦੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦੇ ਨਾਮ ਦਾ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਇਸ ਮੌਕੇ ਦਰਬਾਰਾ ਸਿੰਘ ਜਰਨਲ ਸਕੱਤਰ, ਗੁਰਚਰਨ ਸਿੰਘ ਪ੍ਰਧਾਨ ਨਾਗਰਾ ਨੇ ਦੱਸਿਆ ਕਿ ਪਿੰਡ ਨਾਗਰਾ ਦੀ ਅਨਾਜ ਮੰਡੀ ਵਿਚ ਪਿਛਲੇ ਇਕ ਮਹੀਨੇ ਤੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਅਤੇ ਬਰਦਾਨੇ ਦੇ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਅਤੇ ਮਜ਼ਦੂਰ ਮੰਡੀਆਂ ’ਚ ਰੁਲ ਰਹੇ ਹਨ ਜਿਸ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।

ਕਿਸਾਨ ਯੂਨੀਅਨ ਨੇ ਦਿੱਤਾ ਮੰਗ-ਪੱਤਰ 28-11-2026
ਭਵਾਨੀਗੜ੍ਹ, 27 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨ ਆਗੂਆਂ ਵਲੋਂ ਕਿਸਾਨਾਂ ਦੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦੇ ਨਾਮ ਦਾ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਇਸ ਮੌਕੇ ਦਰਬਾਰਾ ਸਿੰਘ ਜਰਨਲ ਸਕੱਤਰ, ਗੁਰਚਰਨ ਸਿੰਘ ਪ੍ਰਧਾਨ ਨਾਗਰਾ ਨੇ ਦੱਸਿਆ ਕਿ ਪਿੰਡ ਨਾਗਰਾ ਦੀ ਅਨਾਜ ਮੰਡੀ ਵਿਚ ਪਿਛਲੇ ਇਕ ਮਹੀਨੇ ਤੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਅਤੇ ਬਰਦਾਨੇ ਦੇ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਅਤੇ ਮਜ਼ਦੂਰ ਮੰਡੀਆਂ ’ਚ ਰੁਲ ਰਹੇ ਹਨ ਜਿਸ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪ੍ਰਸਾਸ਼ਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਅਨਾਜ ਮੰਡੀਆਂ ’ਚੋਂ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਕੀਤੀ ਜਾਵੇ ਅਤੇ ਬਾਰਦਾਨੇ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਜਸਪਾਲ ਸਿੰਘ ਜਰਨਲ ਸਕੱਤਰ ਨਾਗਰਾ, ਕਰਨੈਲ ਸਿੰਘ ਭੁਟਾਲੀਆ, ਮਨਦੀਪ ਸਿੰਘ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭੁਪਿੰਦਰ ਸਿੰਘ ਸਿੱਧੂ ਨੇ ਮਲੇਰਕੋਟਲਾ ਦੇ 13ਵੇਂ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਡਰੱਗ ਫਾਰਮਿਸਟ ਤੇ ਸਾਈਕਿਆਟ੍ਰਿਕ ਦਵਾਈਆਂ ਦੀ ਵਿਕਰੀ ਬਹਾਲ ਕਰਨ ਦਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵਲੋਂ ਸਵਾਗਤ ਜੀ.ਜੀ.ਐੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।