27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਰਾਸਤ-ਏ-ਸਭਾ ਦੇ ਪਹਿਲੇ ਦਿਨ ਸਾਬਕਾ ਵਿਧਾਇਕ ਲੱਖਾ ਪਾਇਲ, ਚੇਅ. ਜਰਗ ਅਤੇ ਗੁਰਜੋਤ ਸਿੰਘ ਢੀਂਡਸਾ ਨੇ ਕੀਤੀ ਸ਼ਿਰਕਤ

ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੋਸਾਇਟੀ ਸਰੌਦ ਵੱਲੋਂ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਸਵਰਗੀ ਪ੍ਰਧਾਨ ਅਮਨਦੀਪ ਸਿੰਘ ਰੰਗੀ ਦੀ ਯਾਦ ਨੂੰ ਤਾਜ਼ਾ ਰੱਖਣ ਦੇ ਲਈ ਪ੍ਰਸਿੱਧ ਕਵੀਸ਼ਰ ਗੁਰਨਾਮ ਸਿੰਘ ਬਰਾੜ ਨੂੰ ਸਮਰਪਿਤ 2 ਰੋਜ਼ਾ ਵਿਸ਼ਾਲ ਵਿਰਾਸਤ-ਏ-ਸਭਾ ਦੇ ਪਹਿਲੇ ਦਿਨ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਅਰਦਾਸ ਉਪਰੰਤ ਕੁਲਵੰਤ ਸਿੰਘ ਮਾਣੂਕੇ ਅਤੇ ਗੁਰਜੀਤ ਸਿੰਘ ਮੰਡੇਰ ਦੇ ਜਥੇ ਵੱਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ‘ਚ ਵਿਸ਼ੇਸ਼ ਤੌਰ ਪਹੁੰਚੇ ਹਲਕਾ ਪਾਇਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਲਖਬੀਰ ਸਿੰਘ ਲੱਖਾ ਪਾਇਲ, ਚੇਅਰਮੈਨ ਨਵਜੋਤ ਸਿੰਘ ਜਰਗ, ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ ਨੇ ਆਖਿਆ ਕਿ ਨੌਜਵਾਨੀ ਨੂੰ ਸਿੱਖ ਵਿਰਸੇ ਅਤੇ ਵਿਰਾਸਤ ਨਾਲ ਜੋੜਨ ਦੇ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ ।

ਅਜੀਤ ਡੈਸਕ 28-11-2026
ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੋਸਾਇਟੀ ਸਰੌਦ ਵੱਲੋਂ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਸਵਰਗੀ ਪ੍ਰਧਾਨ ਅਮਨਦੀਪ ਸਿੰਘ ਰੰਗੀ ਦੀ ਯਾਦ ਨੂੰ ਤਾਜ਼ਾ ਰੱਖਣ ਦੇ ਲਈ ਪ੍ਰਸਿੱਧ ਕਵੀਸ਼ਰ ਗੁਰਨਾਮ ਸਿੰਘ ਬਰਾੜ ਨੂੰ ਸਮਰਪਿਤ 2 ਰੋਜ਼ਾ ਵਿਸ਼ਾਲ ਵਿਰਾਸਤ-ਏ-ਸਭਾ ਦੇ ਪਹਿਲੇ ਦਿਨ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਅਰਦਾਸ ਉਪਰੰਤ ਕੁਲਵੰਤ ਸਿੰਘ ਮਾਣੂਕੇ ਅਤੇ ਗੁਰਜੀਤ ਸਿੰਘ ਮੰਡੇਰ ਦੇ ਜਥੇ ਵੱਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ‘ਚ ਵਿਸ਼ੇਸ਼ ਤੌਰ ਪਹੁੰਚੇ ਹਲਕਾ ਪਾਇਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਲਖਬੀਰ ਸਿੰਘ ਲੱਖਾ ਪਾਇਲ, ਚੇਅਰਮੈਨ ਨਵਜੋਤ ਸਿੰਘ ਜਰਗ, ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ ਨੇ ਆਖਿਆ ਕਿ ਨੌਜਵਾਨੀ ਨੂੰ ਸਿੱਖ ਵਿਰਸੇ ਅਤੇ ਵਿਰਾਸਤ ਨਾਲ ਜੋੜਨ ਦੇ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ । ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਦੱਸਿਆ ਕਿ ਅੱਜ ਸਭਾ ਦੇ ਦੂਜੇ ਦਿਨ ਪੰਜਾਬ ਦੇ ਨਾਮਵਰ ਕਵੀਸ਼ਰ ਓਮਕਾਰ ਸਿੰਘ ਮਾਝੀ, ਪੰਡਤ ਮਦਨ ਲਾਲ ਮੌੜਾ ਅਤੇ ਗੁਰਜੀਤ ਸਿੰਘ ਮੰਡੇਰ ਦੇ ਜਥੇ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾਵੇਗਾ । ਪ੍ਰਬੰਧਕਾਂ ਵੱਲੋਂ ਵਿਰਾਸਤ ਏ ਸਭਾ ਦੌਰਾਨ ਅਮਰ ਚੰਦ ਮੌੜਾ ਨੂੰ ਕਵੀਸ਼ਰ ਨਾਜ਼ਰ ਸਿੰਘ ਸਰੌਦ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ । ਸਾਬਕਾ ਵਿਧਾਇਕ ਲੱਖਾ ਪਾਇਲ, ਚੇਅਰਮੈਨ ਜਰਗ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ । ਸਨਮਾਨਿਤ ਸ਼ਖਸੀਅਤਾਂ ਦੇ ਵਿੱਚ ਪੰਜਾਬ ਦੇ ਪ੍ਰਸਿੱਧ ਲਿਖ਼ਾਰੀ ਮੁਖਤਿਆਰ ਸਿੰਘ ਤੂਫਾਨ ਬੀਹਲਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਜਾਣਗੇ । ਵਿਰਾਸਤ-ਏ-ਸਭਾ ਦੇ ਦੋਵੇਂ ਦਿਨ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਹਜ਼ਾਰਾਂ ਸੰਗਤਾਂ ਸਿੱਖ ਇਤਿਹਾਸ ਸਰਵਣ ਕਰਨ ਗੀਆ । ਇਸ ਮੌਕੇ ਸੰਤ ਹਰਚੰਦ ਸਿੰਘ ਚਾਸਵਾਲ, ਪ੍ਰੀਤਮ ਦਾਸ ਮਕਸੂਦੜਾ, ਰਤਨਪੁਰੀ ਜੋਗੀਮਾਜਰਾ ਤੋਂ ਇਲਾਵਾ ਹਲਕਾ ਪਾਇਲ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਕਮਲਜੀਤ ਸਿੰਘ ਸਿਆੜ, ਬਲਾਕ ਸੰਮਤੀ ਮੈਂਬਰ ਗੋਮੀ ਸਿਆੜ, ਪ੍ਰਧਾਨ ਰਣਵੀਰ ਸਿੰਘ ਰੋੜੀਆਂ, ਟਿੰਕੂ ਝੰਮਟ, ਪ੍ਰਧਾਨ ਦਲਵਾਰਾਂ ਸਿੰਘ ਚਹਿਲ, ਡਾ. ਕੁਲਵਿੰਦਰ ਸਿੰਘ ਗਿੱਲ, ਇੰਸਪੈਕਟਰ ਸੁਖਵਿੰਦਰ ਸਿੰਘ ਖੁਰਦ, ਥਾਣੇਦਾਰ ਰਘਵੀਰ ਸਿੰਘ, ਨਰੰਗ ਸਿੰਘ, ਅਮਰਜੀਤ ਸਿੰਘ, ਚੇਅਰਮੈਨ ਗੁਰਜੀਤ ਸਿੰਘ ਸਿੱਧੂ ਸਾਬਕਾ ਐਸ.ਡੀ.ਓ. ਜਸਮੇਲ ਸਿੰਘ ਢੀਡਸਾ, ਲੇਖਕ ਇਕਬਾਲ ਪਾਲੀ, ਬਲਦੇਵ ਸਿੰਘ ਜੈਨਪੁਰ, ਨਰਿੰਦਰ ਸਿੰਘ, ਪਰਨਜੀਤ ਸਿੰਘ, ਸੁਖਵਿੰਦਰ ਸਿੰਘ ਰਟੌਲ, ਜਥੇਦਾਰ ਸ਼ੇਰ ਸਿੰਘ ਭੋਗੀਵਾਲ, ਨੇਤਰ ਸਿੰਘ ਬਾਵਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਅਹਿਮਦਗੜ੍ਹ ’ਚ ਕਾਂਗਰਸ ਨੂੰ ਮਿਲਿਆ ਹੁਲਾਰਾ, ਗੁਰਿੰਦਰ ਸਿੰਘ ਪਰਿਵਾਰ ਸਮੇਤ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਭੁਪਿੰਦਰ ਸਿੰਘ ਸਿੱਧੂ ਨੇ ਮਲੇਰਕੋਟਲਾ ਦੇ 13ਵੇਂ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।