ਦਿਵਿਆਂਗ ਹੱਕ ਪ੍ਰਾਪਤੀ ਕਾਨਫਰੰਸ 2 ਨੂੰ
ਲੌਂਗੋਵਾਲ, 28 ਨਵੰਬਰ (ਵਿਨੋਦ, ਖੰਨਾ)-ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕੌਮੀ ਅੰਗਹੀਣ ਦਿਹਾੜੇ ’ਤੇ 2 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵਿਖੇ ‘ਦਿਵਿਆਂਗ ਹੱਕ ਪ੍ਰਾਪਤੀ ਵਿਸ਼ੇਸ਼ ਕਾਨਫਰੰਸ’ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਉਦੇਸ਼ ਦਿਵਿਆਂਗ ਭਾਈਚਾਰੇ ਦੀਆਂ ਹੱਕੀ ਮੰਗਾਂ, ਸਮੱਸਿਆਵਾਂ ਅਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾਉਣਾ ਅਤੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਾ ਹੈ।
ਲੌਂਗੋਵਾਲ, 28 ਨਵੰਬਰ (ਵਿਨੋਦ, ਖੰਨਾ)-ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕੌਮੀ ਅੰਗਹੀਣ ਦਿਹਾੜੇ ’ਤੇ 2 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵਿਖੇ ‘ਦਿਵਿਆਂਗ ਹੱਕ ਪ੍ਰਾਪਤੀ ਵਿਸ਼ੇਸ਼ ਕਾਨਫਰੰਸ’ ਕਰਵਾਈ ਜਾ ਰਹੀ ਹੈ।ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਇਸ ਕਾਨਫਰੰਸ ਦਾ ਮੁੱਖ ਉਦੇਸ਼ ਦਿਵਿਆਂਗ ਭਾਈਚਾਰੇ ਦੀਆਂ ਹੱਕੀ ਮੰਗਾਂ, ਸਮੱਸਿਆਵਾਂ ਅਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾਉਣਾ ਅਤੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਾ ਹੈ। ਇਸ ਕਾਨਫਰੰਸ ਵਿਚ ਦਿਵਿਆਂਗ ਪੈਨਸ਼ਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ, ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਹੋਰ ਭਖਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।