29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

20 ਗ੍ਰਾਮ ਚਿੱਟੇ ਸਣੇ ਦੋ ਮੁਲਜ਼ਮ ਪੁਲਿਸ ਨੇ ਦਬੋਚੇ

ਧੂਰੀ, 28 ਨਵੰਬਰ (ਲਖਵੀਰ ਸਿੰਘ ਧਾਂਦਰਾ)-ਥਾਣਾ ਸਿਟੀ ਧੂਰੀ ਦੀ ਪੁਲਿਸ ਅਤੇ ਸੀ. ਆਈ.

ਥਾਣਾ ਸਿਟੀ ਧੂਰੀ ਦੇ ਮੁਖੀ (ਐੱਸ.ਐੱਚ.ਓ.) ਥਾਣੇਦਾਰ ਜੈਦੀਪ ਸ਼ਰਮਾ ਜਾਣਕਾਰੀ ਦਿੰਦੇ ਹੋਏ। ਤਸਵੀਰ-ਲਖਵੀਰ ਸਿੰਘ ਧਾਂਦਰਾ 29-11-2026
ਧੂਰੀ, 28 ਨਵੰਬਰ (ਲਖਵੀਰ ਸਿੰਘ ਧਾਂਦਰਾ)-ਥਾਣਾ ਸਿਟੀ ਧੂਰੀ ਦੀ ਪੁਲਿਸ ਅਤੇ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੀ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ 20 ਗ੍ਰਾਮ ਚਿੱਟੇ/ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੀ ਖ਼ਬਰ ਹੈ। ਥਾਣਾ ਸਿਟੀ ਧੂਰੀ ਦੇ ਮੁਖੀ (ਐੱਸ.ਐੱਚ.ਓ.) ਥਾਣੇਦਾਰ ਜੈਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵਰਤੀ ਜਾ ਸਹੀ ਸਖ਼ਤੀ ਤਹਿਤ ਥਾਣਾ ਸਿਟੀ ਧੂਰੀ ਅਤੇ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੀਆਂ ਪੁਲਿਸ ਪਾਰਟੀਆਂ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਦੇ ਕਬਜ਼ੇ ਵਿੱਚੋਂ 20 ਗ੍ਰਾਮ ਚਿੱਟਾ ਬਰਾਮਦ ਕੀਤਾ ਅਤੇ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਆਸਿਫ਼ ਉਰਫ਼ ਸੰਨੀ ਵਾਸੀ ਮਾਲੇਰਕੋਟਲਾ (ਹਾਲ ਆਬਾਦ ਧੂਰੀ) ਅਤੇ ਕੁਲਦੀਪ ਸਿੰਘ ਉਰਫ਼ ਗੋਪੀ ਉਰਫ਼ ਮਨੀ ਵਾਸੀ ਸ਼ੇਰਪੁਰ (ਹਾਲ ਆਬਾਦ ਧੂਰੀ) ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਆਰੰਭ ਦਿੱਤੀ ਗਈ ਹੈ। ਥਾਣੇਦਾਰ ਜੈਦੀਪ ਸ਼ਰਮਾ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਕਿਸੇ ਵੀ ਸੌਦਾਗਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਦੀ ਇਹ ਮੁਹਿੰਮ ਅੱਗੇ ਵੀ ਪੂਰੀ ਤੇਜ਼ੀ ਨਾਲ ਜਾਰੀ ਰਹੇਗੀ।
ਪਿਛਲੀ ਖ਼ਬਰ ਲਾਈਫ਼ ਗਾਰਡ ਨਰਸਿੰਗ ਕਾਲਜ ਵਿਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸ਼ਾਨਦਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਦਿਵਿਆਂਗ ਹੱਕ ਪ੍ਰਾਪਤੀ ਕਾਨਫਰੰਸ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।