29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਮੌਕਾਪ੍ਰਸਤਾਂ ਦਾ ਗੱਠਜੋੜ ਹੈ–ਗੋਇਲ

ਲ਼ਹਿਰਾਗਾਗਾ, 28 ਨਵੰਬਰ (ਪ੍ਰਵੀਨ ਖੋਖਰ) - ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿੱਚ ਕੀਤੀ ਰੈਲੀ ਦੀ ਆਪਾਰ ਸਫ਼ਲਤਾ ਤੋਂ ਇਸ ਗੱਲ ਦਾ ਸਹਿਜ਼ੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ‘ਆਪ’ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਜਿਤਾ ਕੇ ਰਾਜ ਸੱਤਾ ਦੀ ਵਾਂਗਡੋਰ ਸੋਂਪਣਗੇ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੀ ਰਿਹਾਇਸ਼ ‘ਤੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ । ਉਨ੍ਹਾਂ ਆਖਿਆ ਕਿ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜ਼ਰੀਵਾਲ ਵੱਲੋਂ ਜੋ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕੀਤੇ ਸਨ ਉਨਾਂ ਵਿੱਚੋਂ ਹਰ ਇੱਕ ਨੂੰ ਇੰਨ-ਬਿੰਨ ਲਾਗੂ ਕਰਕੇ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਜਿੱਤਿਆ ਹੈ ।

ਐਡਵੋਕੇਟ ਬਰਿੰਦਰ ਗੋਇਲ, ਕੈਬਨਿਟ ਮੰਤਰੀ ਪੰਜਾਬ। 29-11-2026
ਲ਼ਹਿਰਾਗਾਗਾ, 28 ਨਵੰਬਰ (ਪ੍ਰਵੀਨ ਖੋਖਰ) - ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿੱਚ ਕੀਤੀ ਰੈਲੀ ਦੀ ਆਪਾਰ ਸਫ਼ਲਤਾ ਤੋਂ ਇਸ ਗੱਲ ਦਾ ਸਹਿਜ਼ੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ‘ਆਪ’ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਜਿਤਾ ਕੇ ਰਾਜ ਸੱਤਾ ਦੀ ਵਾਂਗਡੋਰ ਸੋਂਪਣਗੇ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੀ ਰਿਹਾਇਸ਼ ‘ਤੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ । ਉਨ੍ਹਾਂ ਆਖਿਆ ਕਿ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜ਼ਰੀਵਾਲ ਵੱਲੋਂ ਜੋ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕੀਤੇ ਸਨ ਉਨਾਂ ਵਿੱਚੋਂ ਹਰ ਇੱਕ ਨੂੰ ਇੰਨ-ਬਿੰਨ ਲਾਗੂ ਕਰਕੇ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਜਿੱਤਿਆ ਹੈ । ਸ਼੍ਰੀ ਗੋਇਲ ਨੇ ਇਹ ਵੀ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚੜ੍ਹਾ ਕੇ ਇੱਕ ਨਵੀਂ ਉਦਾਹਰਣ ਪੇਸ਼ ਕੀਤੀ ਹੈ ਜਿਸ ਕਰਕੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰਾਂ ਸੰਤੁਸ਼ਟ ਨਜ਼ਰ ਆ ਰਹੇ ਹਨ । ਉਨਾਂ ਆਖਿਆ ਕਿ ‘ਆਪ’ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਮੋਗਾ ਰੈਲੀ ਦੌਰਾਨ ਸੂਬੇ ਦੇ ਹਰ ਵਰਗ ਨੂੰ ਜੋ ਸਭ ਤੋਂ ਵੱਡੀ ਗਰੰਟੀ ਦਿੱਤੀ ਹੈ, ਉਹ ਹੈ 2022 ਤੋਂ ਹੁਣ ਤੱਕ ਜੋ ਵੀ ਵੱਖ-ਵੱਖ ਵਰਗਾਂ ਨੂੰ ਰਿਆਇਤਾਂ ਹਨ ਉਹ ਜੇਕਰ 2027 ਵਿੱਚ ਸਰਕਾਰ ਬਣਦੀ ਹੈ ਉਹ ਰਿਆਇਤਾਂ ਜਿਓਂ ਦੀਆਂ ਤਿਓਂ ਜ਼ਾਰੀ ਰਹਿਣਗੀਆਂ । ਉਨਾਂ ਆਖਿਆ ਕਿ ਪੰਜਾਬ ਦੀਆਂ ਵੱਖ-ਵੱਖ ਵਿਰੋਧੀਆਂ ਪਾਰਟੀਆਂ ਰੈਲੀ ਦੀ ਆਪਾਰ ਸਫ਼ਲਤਾ ਤੋਂ ਬੂਰੀ ਤਰਾਂ ਬੁਖਲਾ ਗਈਆਂ ਹਨ ਕਿਉਂਕਿ ਉਨਾਂ ਨੂੰ ਇੰਨੇ ਇਕੱਠ ਦੀ ਕੋਈ ਉਮੀਦ ਨਹੀਂ ਸੀ। ਇੱਕ ਸਵਾਲ ਦੇ ਜਵਾਬ ਵਿੱਚ ਅਕਾਲੀ-ਭਾਜਪਾ ਦਰਮਿਆਨ ਹੋਏ ਗੱਠਜੋੜ ਬਾਰੇ ਉਨਾਂ ਕਿਹਾ ਕਿ ਹੁਣ ਤੱਕ ਇਹ ਦੋਵੇਂ ਪਾਰਟੀਆਂ ਇੱਕ-ਦੂਜੇ ਤੇ ਗੰਭੀਰ ਦੁਸ਼ਨਬਾਜ਼ੀ ਲਾਉਂਦੀਆਂ ਆਈਆਂ ਹਨ ਪ੍ਰੰਤੂ ਪੰਜਾਬ ਦੇ ਲੋਕਾਂ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਸੱਤਾ ਦੇ ਲਾਲਚ ਵਿੱਚ ਆ ਕੇ ਇੱਕ-ਮਿੱਕ ਹੋ ਗਈਆਂ । ਉਨਾਂ ਆਖਿਆ ਕਿ ਕਾਂਗਰਸ ਦੀ ਆਪਸੀ ਧੜੇਬੰਦੀ ਹੀ ਇਸਦੀ ਕਿਸ਼ਤੀ ਨੂੰ ਡੁਬੋ ਦੇਵੇਗੀ ਕਿਉਂਕਿ ਇਸ ਪਾਰਟੀ ਵਿੱਚ ਨੇਤਾ ਘੱਟ ਹਨ ਅਤੇ ਮੁੱਖ ਮੰਤਰੀ ਦੇ ਆਹੁਦੇਦਾਰ ਬਹੁਤੇ ਹਨ।
ਪਿਛਲੀ ਖ਼ਬਰ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਸਫ਼ਰ ਦੀ ਸਾਂਝ ਪਾਉਂਦਿਆਂ ਅਰਵਿੰਦ ਖੰਨਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਜਪਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਕੀ ਪਰੋਚਾ ਵਲੋਂ ਨਵ-ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।