30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਏਡਿਡ ਕਾਲਜਾਂ ਦੇ ਅਧਿਆਪਕ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ 1 ਨੂੰ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈੱਸ ਬਿਆਨ ਜਰੀਏ ਜਥੇਬੰਦੋ ਦੇ ਸੂਬਾ ਸਕੱਤਰ ਡਾ. ਬੀ.

ਡਾ. ਬੀ.ਬੀ. ਰੈਲੀ ਬਾਰੇ ਜਾਣਕਾਰੀ ਦਿੰਦੇ ਹੋਏ। 30-11-2026
ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈੱਸ ਬਿਆਨ ਜਰੀਏ ਜਥੇਬੰਦੋ ਦੇ ਸੂਬਾ ਸਕੱਤਰ ਡਾ. ਬੀ. ਬੀ. ਯਾਦਵ ਨੇ ਪੀਸੀਸੀਟੀਯੂ ਦੀ 1 ਦਸੰਬਰ ਦੀ ਸੁਨਾਮ ਰੋਸ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸੰਬੰਧਤ ਏਡਿਡ ਕਾਲਜਾਂ ਦੇ ਅਧਿਆਪਕ 1 ਦਸੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੀਸੀਸੀਟੀਯੂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਲ ਈ ਸੰਬੰਧੀ ਉਚੇਰੀ ਸਿੱਖਿਆ ਵਿਭਾਗ ਕੋਲ ਵਾਰ ਵਾਰ ਗੁਹਾਰ ਲਾਈ ਜਾ ਰਹੀ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਰਕਾਰ ਦੇ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰ ਸਰਕਾਰੀ ਨੁਮਾਇੰਦਿਆਂ ਨੂੰ ਮੰਗ ਪੱਤਰ ਵੀ ਦਿੱਤੇ ਗਏ ਹਨ। ਡਾ ਸੁਰਜੀਤ ਸਿੰਘ ਧਾਲੀਵਾਲ, ਡਾ. ਵਿਨੇ ਸੋਫਤ ਨੇ ਕਿਹਾ ਕਿ ਜੇਕਰ 1 ਦਸੰਬਰ ਦੀ ਯੂਨੀਵਰਸਿਟੀ ਪੱਧਰ ਦੀ ਰੈਲੀ ਉਪਰੰਤ ਵੀ ਸਾਡੀ ਕੋਈ ਸੁਣਵਾਈ ਨਾਂ ਕੀਤੀ ਗਈ ਤਾਂ 8 ਦਸੰਬਰ ਨੂੰ ਪੰਜਾਬ ਭਰ ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰੋਫੈਸਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿੱਚ ਪੁੱਜ ਕੇ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਏਰੀਆ ਸਕੱਤਰ ਪੰਜਾਬ ਯੂਨੀਵਰਸਿਟੀ ਡਾ. ਰਮਨ ਸ਼ਰਮਾ, ਏਰੀਆ ਸਕੱਤਰ ਪੰਜਾਬੀ ਯੂਨੀਵਰਸਿਟੀ ਡਾ. ਸਰਵਜੀਤ ਭਾਟੀਆ, ਐਗਜੈਕਟਿਵ ਮੈੰਬਰ ਡਾ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਸੰਗਰੂਰ ਬਰਨਾਲਾ ਦੇ ਪ੍ਰਧ ਾਨ ਡਾ. ਕਰਮਜੀਤ ਸਿੰਘ ਅਤੇ ਡਾ. ਹਰਜਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੰਗਰੂਰ ਦੇ ਅੰਬੇਦਕਰ ਨਗਰ ਵਿਖੇ ਹਾਈ ਵਿਵਸਥਾ ਠੀਕ ਨਾ ਹੋਣ ਅਤੇ ਪੀਣ ਯੋਗ ਪਾਣੀ ਦੇ ਮਾੜੇ ਪ੍ਰਬੰਧਾਂ ਦਾ ਮੁੱਦਾ ਐੱਸ.ਸੀ.... ਅਗਲੀ ਖ਼ਬਰ ਧੂਰੀ ਗੇਟ ਮਾਰਕਿਟ ਦੇ ਦੁਕਾਨਦਾਰਾਂ ਨੇ ਨਵੇਂ ਆਏ ਟਰੈਫ਼ਿਕ ਇੰਚਾਰਜ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।