30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੰਗਰੂਰ ਦੇ ਅੰਬੇਦਕਰ ਨਗਰ ਵਿਖੇ ਹਾਈ ਵਿਵਸਥਾ ਠੀਕ ਨਾ ਹੋਣ ਅਤੇ ਪੀਣ ਯੋਗ ਪਾਣੀ ਦੇ ਮਾੜੇ ਪ੍ਰਬੰਧਾਂ ਦਾ ਮੁੱਦਾ ਐੱਸ.ਸੀ. ਕਮਿਸ਼ਨ ਕੋਲ ਪੁੱਜਿਆ

ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ)-ਸੰਗਰੂਰ ਦੇ ਅੰਬੇਦਕਰ ਨਗਰ ਵਿਖੇ ਮਾੜੀ ਸਫ਼ਾਈ ਵਿਵਸਥਾ ਅਤੇ ਪੀਣ ਯੋਗ ਪਾਣੀ ਦੇ ਸਹੀ ਪ੍ਰਬੰਧ ਨਾ ਹੋਣ ਦਾ ਮੁੱਦਾ ਪਿਛਲੇ ਕਈ ਮਹੀਨਿਆਂ ਤੋਂ ਗਰਮਾਇਆ ਹੋਇਆ ਹੈ ਪਰ ਅਜੇ ਤੱਕ ਇਸ ਦਾ ਕੋਈ ਵੀ ਸਾਰਥਕ ਹੱਲ ਨਹੀਂ ਕੀਤਾ ਗਿਆ। ਜਿਸ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ਤੋਂ ਬਾਅਦ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੰਬੇਦਕਰ ਨਗਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਗਰੂਰ ਪ੍ਰਸ਼ਾਸਨ ਤੋਂ ਸੀਨੀਅਰ ਮੈਡੀਕਲ ਅਫ਼ਸਰ, ਵਾਟਰ ਸਪਲਾਈ ਵਿਭਾਗ ਤੋਂ ਐਕਸੀਅਨ, ਸੀਵਰੇਜ ਵਿਭਾਗ ਤੋਂ ਐੱਸ.

ਅਜੀਤ ਡੈਸਕ 30-11-2026
ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ)-ਸੰਗਰੂਰ ਦੇ ਅੰਬੇਦਕਰ ਨਗਰ ਵਿਖੇ ਮਾੜੀ ਸਫ਼ਾਈ ਵਿਵਸਥਾ ਅਤੇ ਪੀਣ ਯੋਗ ਪਾਣੀ ਦੇ ਸਹੀ ਪ੍ਰਬੰਧ ਨਾ ਹੋਣ ਦਾ ਮੁੱਦਾ ਪਿਛਲੇ ਕਈ ਮਹੀਨਿਆਂ ਤੋਂ ਗਰਮਾਇਆ ਹੋਇਆ ਹੈ ਪਰ ਅਜੇ ਤੱਕ ਇਸ ਦਾ ਕੋਈ ਵੀ ਸਾਰਥਕ ਹੱਲ ਨਹੀਂ ਕੀਤਾ ਗਿਆ। ਜਿਸ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ਤੋਂ ਬਾਅਦ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੰਬੇਦਕਰ ਨਗਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਗਰੂਰ ਪ੍ਰਸ਼ਾਸਨ ਤੋਂ ਸੀਨੀਅਰ ਮੈਡੀਕਲ ਅਫ਼ਸਰ, ਵਾਟਰ ਸਪਲਾਈ ਵਿਭਾਗ ਤੋਂ ਐਕਸੀਅਨ, ਸੀਵਰੇਜ ਵਿਭਾਗ ਤੋਂ ਐੱਸ.ਡੀ.ਓ., ਸਬੰਧਿਤ ਐੱਸ.ਡੀ.ਐਮ., ਵਧੀਕ ਡਿਪਟੀ ਕਮਿਸ਼ਨਰ (ਜਨਰਲ),ਕਾਰਜ ਸਾਧਕ ਅਫ਼ਸਰ ਅਤੇ ਸਬੰਧਿਤ ਡੀ.ਐੱਸ . ਪੀ. ਨੂੰ ਰੈਸਟ ਹਾਊਸ ਸੰਗਰੂਰ ਵਿਖੇ 30 ਨਵੰਬਰ ਨੂੰ ਸਵੇਰੇ 11 ਵਜੇ ਇਸ ਸਬੰਧੀ ਕਮਿਸ਼ਨ ਸਾਹਮਣੇ ਰਿਪੋਰਟ ਪੇਸ਼ ਕਰਨ ਨੂੰ ਕਿਹਾ ਗਿਆ ਹੈ। ਜ਼ਿਕਰ ਯੋਗ ਹੈ ਕਿ ਚਰਨਜੀਤ ਸਿੰਘ ਪ੍ਰਧਾਨ ਭੀਮ ਰਾਓ ਵੈੱਲਫੇਅਰ ਸੋਸਾਇਟੀ ਵਾਸੀ ਡਾ. ਅੰਬੇਦਕਰ ਨਗਰ ਸੰਗਰੂਰ ਨੇ ਇਸ ਸਬੰਧੀ ਐੱਸੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਇਸੇ ਤਰ੍ਹਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ੍ਰੀ ਰਾਹੁਲ ਵਾਸੀ ਹਰੀਪੁਰਾ ਰੋਡ ਸੰਗਰੂਰ ਤੋਂ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਵੱਖ-ਵੱਖ ਦੁਕਾਨਦਾਰਾਂ ਵੱਲੋਂ ਖ਼ਰਾਬ ਅਤੇ ਮਿਆਦ ਪੁਗਾ ਚੁੱਕੇ ਸਮਾਨ ਦੀ ਵਿਕਰੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸੰਗਰੂਰ ਨੂੰ ਨੋਟਿਸ ਭੇਜਿਆ ਗਿਆ ਹੈ ਕਿ ਫੂਡ ਸੇਫ਼ਟੀ ਅਫ਼ਸਰ ਨਿੱਜੀ ਪੱਧਰ ਤੇ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਇਸ ਸਬੰਧੀ ਆਪਣੀ ਰਿਪੋਰਟ ਪੇਸ਼ ਕਰੇ। ਪਿੰਡ ਨੱਕਟੇ ਤਹਿਸੀਲ ਭਵਾਨੀਗੜ੍ਹ ਦੀ ਸਾਬਕਾ ਸਰਪੰਚ ਵਿੱਦਿਆ ਦੇਵੀ ਨੇ ਵੀ ਕੀਤੇ ਗਏ ਪੰਚਾਇਤੀ ਕੰਮਾਂ ਦੀ ਅਦਾਇਗੀ ਨਾ ਹੋਣ ਦਾ ਮੁੱਦਾ ਪੰਜਾਬ ਰਾਜ ਐੱਸ.ਸੀ. ਕਮਿਸ਼ਨ ਕੋਲ ਉਠਾਇਆ ਹੈ ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਗਰੂਰ ਨੂੰ ਵੀ ਇਸ ਸਬੰਧੀ ਰਿਪੋਰਟ ਲੈ ਕੇ ਆਉਣ ਨੂੰ ਕਿਹਾ ਗਿਆ ਹੈ। ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਦਾ ਕਹਿਣਾ ਹੈ ਕਿ ਕਮਿਸ਼ਨ ਦਲਿਤ ਭਾਈਚਾਰੇ ਦੇ ਨਾਲ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਏਡਿਡ ਕਾਲਜਾਂ ਦੇ ਅਧਿਆਪਕ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।