30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਨਕਾਣਾ ਸਾਹਿਬ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ

ਅਮਰਗੜ੍ਹ, 29 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਹਾਕੀ ਦੀ ਨਰਸਰੀ ਵਜੋਂ ਮਸ਼ਹੂਰ ਨਨਕਾਣਾ ਸਾਹਿਬ ਪਬਲਿਕ ਸਕੂਲ, ਰਾਮਪੁਰ ਛੰਨਾਂ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਅਤੇ ਹੈੱਡ ਗ੍ਰੰਥੀ ਭਾਈ ਜਸਵੀਰ ਸਿੰਘ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 30-11-2026
ਅਮਰਗੜ੍ਹ, 29 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਹਾਕੀ ਦੀ ਨਰਸਰੀ ਵਜੋਂ ਮਸ਼ਹੂਰ ਨਨਕਾਣਾ ਸਾਹਿਬ ਪਬਲਿਕ ਸਕੂਲ, ਰਾਮਪੁਰ ਛੰਨਾਂ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਅਤੇ ਹੈੱਡ ਗ੍ਰੰਥੀ ਭਾਈ ਜਸਵੀਰ ਸਿੰਘ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸੰਸਥਾ ਦੇ ਚੇਅਰਮੈਨ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਐੱਸ.ਜੀ.ਪੀ.ਸੀ. ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਪ੍ਰਿੰਸੀਪਲ ਇਸ਼ਿਤਾ ਅਰੋੜਾ ਨੇ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਸਕੂਲ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਸੰਗਤਾਂ ਦਾ ਧੰਨਵਾਦ ਕੀਤਾ।। ਮੈਨੇਜਮੈਂਟ ਕਮੇਟੀ ਵੱਲੋਂ ਆਰ. ਐੱਸ. ਬਾਵਾ (ਕੈਰੀਅਰ ਕੰਪਾਸ) ਨੌ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਉੱਚੇ ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਅਮਨ ਰਤਨ ਵੱਲੋਂ ਨਿਭਾਈ ਗਈ। ਇਸ ਮੌਕੇ ਸੈਕਟਰੀ ਪਰਦੁਮਣ ਸਿੰਘ ਸੋਹੀ,ਸੁਖਵੀਰ ਸਿੰਘ ਬਿੱਟੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਦਰਦੀ, ਜਤਿੰਦਰ ਸਿੰਘ ਹੈਪੀ ਮੈਂਬਰ ਬਲਾਕ ਸੰਮਤੀ, ਭਜਨ ਸਿੰਘ, ਦਿਲਬਾਗ ਸਿੰਘ ਖੇੜੀ ਸੋਢੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਉਤਵੰਨ ਤੇ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਲੱਗਣ ਵਾਲੇ ਤਿੰਨ ਰੋਜ਼ਾ ਪੱਕੇ ਮੋਰਚੇ ਵਿੱਚ ਲਹਿਰਾ ਇਕਾਈ ਵੱਲੋਂ ਭਰਵੀਂ ਸ਼ਮੂਲੀਅਤ ਦਾ ਐ... ਅਗਲੀ ਖ਼ਬਰ ਸੰਗਰੂਰ ਦੇ ਅੰਬੇਦਕਰ ਨਗਰ ਵਿਖੇ ਹਾਈ ਵਿਵਸਥਾ ਠੀਕ ਨਾ ਹੋਣ ਅਤੇ ਪੀਣ ਯੋਗ ਪਾਣੀ ਦੇ ਮਾੜੇ ਪ੍ਰਬੰਧਾਂ ਦਾ ਮੁੱਦਾ ਐੱਸ.ਸੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।