29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਫਾਰਚੂਨ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਧੂਮਧਾਮ ਨਾਲ ਸੰਪੰਨ

ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ)-ਫਾਰਚੂਨ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 30-11-2026
ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ)-ਫਾਰਚੂਨ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜਸਵੰਤ ਸਿੰਘ, ਸਕੱਤਰ, ਅਕਾਲ ਕਾਲਜ ਆਫ਼ ਐਜੂਕੇਸ਼ਨ, ਮਸਤੂਆਣਾ ਸਾਹਿਬ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਨਵਦੀਪ ਸਿੰਘ, ਖੇਡ ਅਫ਼ਸਰ, ਸੰਗਰੂਰ ਅਤੇ ਦਸਵੀਰ ਸਿੰਘ ਦੱਲੀ ਐਡਵੋਕੇਟ ਨੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੀ ਸ਼ੁਰੂਆਤ ਸ਼ਾਨਦਾਰ ਮਾਰਚ ਪਾਸਟ ਅਤੇ ਮਸ਼ਾਲ ਜਗਾਉਣ ਦੀ ਰਸਮ ਨਾਲ ਕੀਤੀ ਗਈ। ਸਕੂਲ ਦੇ ਚਾਰ ਹਾਊਸਾਂ ਮਾਰਸ ਹਾਊਸ, ਮਰਕਰੀ ਹਾਊਸ, ਨੈਪਚਿਊਨ ਹਾਊਸ ਅਤੇ ਜੁਪੀਟਰ ਹਾਊਸ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ ਪ੍ਰਤਾਪ ਸਿੰਘ ਧਾਲੀਵਾਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੌਕੇ ’ਤੇ ਹੀ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਕਾਦਮਿਕ ਸ੍ਰੀ ਐੱਮ. ਐੱਸ. ਬਖਤਾਵਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਪ੍ਰਿੰਸੀਪਲ ਸ੍ਰੀਮਤੀ ਰਾਜਵੀਰ ਕੌਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋਫੈਸਰ ਜਸਪਾਲ ਸਿੰਘ, ਪ੍ਰਿੰਸੀਪਲ ਫਾਰਮੇਸੀ ਕਾਲਜ ਮਸਤੂਆਣਾ ਸਾਹਿਬ, ਸ਼੍ਰੀ ਬੀ.ਕੇ. ਯਾਦਵ ਡਾਇਰੈਕਟਰ ਵਿਜੀਲੈਂਸ ਸੈੱਲ, ਨੌਰਥ ਇੰਡੀਆ, ਪਵਨ ਕੁਮਾਰ ਜੀ ਟਰੈਫ਼ਿਕ ਇੰਚਾਰਜ, ਸਿਟੀ ਸੰਗਰੂਰ, ਸੰਜੇ ਕੁਮਾਰ ਸਿਟੀ ਟਰੈਫ਼ਿਕ ਇੰਚਾਰਜ ਧੂਰੀ, ਕੁਲਵਿੰਦਰਜੀਤ ਸਿੰਘ, ਰਿਟਾਇਰਡ ਜ਼ਿਲ੍ਹਾ ਐਜੂਕੇਸ਼ਨ ਅਫ਼ਸਰ, ਸਵਰਨ ਕੁਮਾਰ (ਏ.ਐੱਸ.ਆਈ.), ਚਰਨਜੀਤ ਸਿੰਘ ਐੱਸ.ਓ. ਹੈੱਡ ਕੁਆਰਟਰ ਸੰਗਰੂਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਨਸ਼ਿਆਂ ਦੇ ਕੋਹੜ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹਲਕਾ ਧੂਰੀ ਤੋਂ ‘ਸਰਬ ਧਰਮ ਅਰਦਾਸ ਮੁਹਿੰਮ’ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।