29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਧੂਰੀ ਵਿੱਚ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸ਼ੁਭਮ ਸ਼ਰਮਾ ਸ਼ੁਭੀ ਸਰਗਰਮ, ਬਲਾਕ ਤੇ ਮੰਡਲ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਵੱਲੋਂ ਹਲਕਾ ਧੂਰੀ ਵਿੱਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਹਲਕਾ ਧੂਰੀ ਵਿਖੇ ਆਪਣੇ ਦਫ਼ਤਰ ਵਿੱਚ ਬਲਾਕ ਕਾਂਗਰਸ ਧੂਰੀ ਦੇ ਬਲਾਕ ਪ੍ਰਧਾਨਾਂ ਅਤੇ ਵੱਖ-ਵੱਖ ਮੰਡਲ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਕਾਂਗਰਸੀ ਆਗੂਆਂ ਨਾਲ ਮੀਟਿੰਗ ਉਪਰੰਤ। ਤਸਵੀਰ : ਲਖਵੀਰ ਸਿੰਘ ਧਾਂਦਰਾ 30-11-2026
ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਵੱਲੋਂ ਹਲਕਾ ਧੂਰੀ ਵਿੱਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਹਲਕਾ ਧੂਰੀ ਵਿਖੇ ਆਪਣੇ ਦਫ਼ਤਰ ਵਿੱਚ ਬਲਾਕ ਕਾਂਗਰਸ ਧੂਰੀ ਦੇ ਬਲਾਕ ਪ੍ਰਧਾਨਾਂ ਅਤੇ ਵੱਖ-ਵੱਖ ਮੰਡਲ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਜ਼ਮੀਨੀ ਪੱਧਰ ‘ਤੇ ਮਜ਼ਬੂਤੀ, ਵਰਕਰਾਂ ਦੀ ਸਰਗਰਮ ਭੂਮਿਕਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਸ਼ੁਭਮ ਸ਼ਰਮਾ ਸ਼ੁਭੀ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਵਿਸਥਾਰ ਦਿੰਦਿਆਂ 1 ਤਾਰੀਖ ਤੋਂ ਹਲਕਾ ਧੂਰੀ ਦੇ ਪਿੰਡਾਂ ਵਿੱਚ ਵੀ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੀ ਟੀਮ ਪਿੰਡਾਂ ਵਿੱਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰੇਗੀ ਅਤੇ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਦੇ ਵਿਚਾਰ ਜਾਣੇ ਜਾਣਗੇ। ਸ਼ੁਭਮ ਸ਼ਰਮਾ ਸ਼ੁਭੀ ਨੇ ਕਿਹਾ ਕਿ ਧੂਰੀ ਦੇ ਲੋਕਾਂ ਨਾਲ ਸਿੱਧਾ ਸੰਪਰਕ, ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਪਿਛਲੀ ਖ਼ਬਰ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ - ਝੂੰਦਾਂ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿੱਚ ਲੌਂਗੋਵਾਲ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।