02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦਾ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਜਾਰੀ

ਫ਼ਿਰੋਜ਼ਪੁਰ, 1 ਸਤੰਬਰ (ਕੁਲਬੀਰ ਸਿੰਘ)-ਐੱਨ. ਐੱਚ.

ਅਜੀਤ ਡੈਸਕ 02-09-2026
ਫ਼ਿਰੋਜ਼ਪੁਰ, 1 ਸਤੰਬਰ (ਕੁਲਬੀਰ ਸਿੰਘ)-ਐੱਨ.ਐੱਚ.ਐੱਮ ਯੂਨੀਅਨ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਦੇ ਬਾਹਰ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸਿਵਲ ਸਰਜਨ ਦਫ਼ਤਰ ਬਾਹਰ ਵੱਡੀ ਗਿਣਤੀ ਵਿਚ ਇਕੱਠੇ ਹੋਏ ਐੱਨ.ਐੱਚ.ਐੱਮ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ । ਇਸ ਮੌਕੇ ਆਗੂ ਬਗੀਚ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ ਮੁਲਾਜ਼ਮ ਅਤੇ ਆਸ਼ਾ ਵਰਕਰ ਲੰਮੇ ਸਮੇਂ ਤੋਂ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕਰਨ ਲਈ ਸੂਬਾ ਸਰਕਾਰ ਠੋਸ ਕਦਮ ਚੁੱਕੇ। ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਰਾਜਵੰਤ ਕੌਰ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ । ਇਸ ਦੇ ਬਾਵਜੂਦ ਉਨ੍ਹਾਂ ਨੂੰ ਬਹੁਤ ਘੱਟ ਮਾਨਦੇਹ ਦਿੱਤਾ ਜਾ ਰਿਹਾ ਹੈ। ਆਗੂ ਸੁਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ-ਡਾ. ਗੁਰਰਾਜ ਸਿੰਘ ਚਹਿਲ ਨੇ ਭਖਾਈ ਚੋਣ ਮੁਹਿੰਮ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।