ਸਫ਼ਾਈ ਵਿਵਸਥਾ ਨੂੰ ਲੈ ਕੇ ਐੱਸ.ਡੀ.ਐੱਮ. ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿੱਤਾ ਚਿਤਾਵਨੀ ਪੱਤਰ
ਗੁਰੂਹਰਸਹਾਏ, 1 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ । ਸ਼ਹਿਰ ਦੀ ਦਿਨੋਂ-ਦਿਨ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਆਈਡੀਅਲ ਵਿਲੀਜਰਸ ਸਪੋਰਟਸ ਐਂਡ ਵੈੱਲਫੇਅਰ ਸੋਸਾਇਟੀ ਅਤੇ ਸਮੂਹ ਸ਼ਹਿਰ ਵਾਸੀਆਂ ਵਲੋਂ ਪਹਿਲੇ ਪੜਾਅ ਤਹਿਤ ਐੱਸ.
ਗੁਰੂਹਰਸਹਾਏ, 1 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ । ਸ਼ਹਿਰ ਦੀ ਦਿਨੋਂ-ਦਿਨ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਆਈਡੀਅਲ ਵਿਲੀਜਰਸ ਸਪੋਰਟਸ ਐਂਡ ਵੈੱਲਫੇਅਰ ਸੋਸਾਇਟੀ ਅਤੇ ਸਮੂਹ ਸ਼ਹਿਰ ਵਾਸੀਆਂ ਵਲੋਂ ਪਹਿਲੇ ਪੜਾਅ ਤਹਿਤ ਐੱਸ.ਡੀ.ਐੱਮ. ਗੁਰੂਹਰਸਹਾਏ ਅਤੇ ਨਗਰ ਕੌਂਸਲ ਦੇ ਈ.ਓ. ਨੂੰ ਚੇਤਾਵਨੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸ਼ਹਿਰ ਵਾਸੀ ਅਤੇ ਸੋਸਾਇਟੀ ਦੇ ਅਹੁਦੇਦਾਰ ਬੇਰ ਸਾਹਿਬ ਤੋਂ ਕਾਫ਼ਲੇ ਦੇ ਰੂਪ ਵਿਚ ਐੱਸ.ਡੀ.ਐੱਮ. ਦਫ਼ਤਰ ਗੁਰੂਹਰਸਹਾਏ ਵਿਖੇ ਪਹੁੰਚੇ। ਐੱਸ.ਡੀ.ਐੱਮ. ਸਾਹਿਬ ਦੇ ਦਫ਼ਤਰ ਵਿਚ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਸੁਪਰਡੈਂਟ ਕੇਵਲ ਕ੍ਰਿਸ਼ਨ ਨੂੰ ਚੇਤਾਵਨੀ ਪੱਤਰ ਦਿੱਤਾ ਗਿਆ। ਚੇਤਾਵਨੀ ਪੱਤਰ ਰਾਹੀਂ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਵੱਲ ਪ੍ਰਸ਼ਾਸਨ ਦਾ ਧਿਆਨ ਦਿਵਾਇਆ ਗਿਆ। ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਜਾਨੂ ਕਰਵਾਇਆ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਸੀਵਰੇਜ ਜਾਮ ਰਹਿੰਦੇ ਹਨ ਅਤੇ ਗੰਦਾ ਪਾਣੀ ਸੜਕਾਂ ’ਤੇ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਤੋਂ ਇਲਾਵਾ ਸਫ਼ਾਈ ਪ੍ਰਬੰਧ ਵੀ ਪ੍ਰਭਾਵਿਤ ਹੋਣ ਕਾਰਨ ਸ਼ਹਿਰ ਵਾਸੀਆਂ ਵਿਚ ਰੋਸ ਵਧ ਰਿਹਾ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਅਤੇ ਸਥਾਈ ਹੱਲ ਕਰਨ ਦੀ ਮੰਗ ਕੀਤੀ । ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਹਫ਼ਤੇ ਐੱਸ.ਡੀ.ਐੱਮ. ਸਾਹਿਬ ਨਾਲ ਤੁਹਾਡੀ ਮੀਟਿੰਗ ਕਰਵਾਈ ਜਾਵੇਗੀ ਅਤੇ ਨਗਰ ਵਾਸੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਕਾਰਵਾਈ ਕੀਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਜ.ਬਲਬੀਰ ਸਿੰਘ ਵੋਹਰਾ, ਐੱਸ.ਡੀ.ਓ. (ਰਿਟਾਇਰਡ) ਅਤੇ ਵਰਲਡ ਸੇਵ ਅਰਥ ਐਕਟੀਵਿਸਟ ਦੇ ਮੈਂਬਰਾਂ ਨੇ ਕਿਹਾ ਕਿ ਨਗਰ ਵਾਸੀ ਹੁਣ ਸ਼ਹਿਰ ਦੀਆਂ ਸਮੱਸਿਆਵਾਂ ਪ੍ਰਤੀ ਹੋਰ ਬੇਪ੍ਰਵਾਹੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਜਲਦ ਹੀ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਸੋਸਾਇਟੀ ਅਤੇ ਨਗਰ ਵਾਸੀਆਂ ਵਲੋਂ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਜਾਵੇਗਾ।