02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਜਪਾ ਸਰਕਾਰ ਵਿਰੁੱਧ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ, ਪੁਤਲਾ ਫੂਕਿਆ

ਫ਼ਿਰੋਜ਼ਪੁਰ,1 ਸਤੰਬਰ (ਸੁਖਵਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਖ਼ਿਲਾਫ਼ ਦਰਜ ਕੀਤੀ ਗਈ ਐੱਫ. ਆਈ.

ਅਜੀਤ ਡੈਸਕ 02-09-2026
ਫ਼ਿਰੋਜ਼ਪੁਰ,1 ਸਤੰਬਰ (ਸੁਖਵਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਖ਼ਿਲਾਫ਼ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਵਿਰੋਧ ਵਿਚ ਕਾਂਗਰਸ ਭਵਨ, ਫਿਰੋਜ਼ਪੁਰ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ਼ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਬੀਬਾ ਬਲਜੀਤ ਕੌਰ ਬੰਗੜ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਰਹਿਨੁਮਾਈ ਹੇਠ ਆਹੁਦੇਦਾਰਾਂ ਅਤੇ ਵਰਕਰਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰਦਿਆਂ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਹਲਕਾ ਫਿਰੋਜਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਭਾਜਪਾ ਸਰਕਾਰ ’ਤੇ ਤੰਜ ਕਸਦਿਆਂ ਹੋਇਆ ਕਿਹਾ ਕਿ ਰਾਹੁਲ ਗਾਂਧੀ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਦੇਸ਼ ਦੇ ਸੰਵਿਧਾਨ, ਸਮਾਜਿਕ ਬਰਾਬਰੀ ਅਤੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਹਲਦਵਾਨੀ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਹੋਏ ਕਥਿਤ ‘ਸ਼ੁੱਧੀਕਰਨ’ ਦੇ ਮਾਮਲੇ ਵਿਚ ਰਾਹੁਲ ਗਾਂਧੀ ਵਲੋਂ ਸਵਾਲ ਉਠਾਉਣਾ ਉਨ੍ਹਾਂ ਦਾ ਲੋਕਤੰਤਰਿਕ ਅਧਿਕਾਰ ਹੈ। ਆਸ਼ੂ ਬੰਗੜ ਨੇ ਦੋਸ਼ ਲਾਇਆ ਕਿ ਇਸ ਦੇ ਬਦਲੇ ਰਾਹੁਲ ਗਾਂਧੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨਾ ਰਾਜਨੀਤਿਕ ਬਦਲਾਖੋਰੀ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਗਰੀਬ ਅਤੇ ਲੋੜਵੰਦ ਵਰਗ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੀ ਹੈ ਅਤੇ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿੱਚ ਸਾਂਝੀ ਹੁੰਦੀ ਹੈ।ਇਸ ਮੌਕੇ ਕਮਲਪ੍ਰੀਤ ਸਿੰਘ ਬਲਾਕ ਪ੍ਰਧਾਨ ਖੱਲ ਖੁਰਦ, ਰਣਥੀਰ ਸਿੰਘ ਸਰਪੰਚ, ਕਸ਼ਮੀਰ ਸਿੰਘ ਬਲਾਕ ਸੰਮਤੀ ਮੈਂਬਰ, ਆਸਾ ਸਿੰਘ ਕਮਲ ਪਿਆਣੇਵਾਲਾ, ਇੰਦਰਜੀਤ ਸਿੰਘ, ਤਰਸੇਮ ਅਟਵਾਲ, ਸਿਮਰਾ ਕਾਲੀਏ ਵਾਲਾ, ਕਸ਼ਮੀਰ ਸਿੰਘ ਲੋਹਗੜ੍ਹ, ਦਲਜੀਤ ਸਿੰਘ ਵਾਹਗੇ ਬਾਜ, ਫਰੀਦੇਵਾਲਾ, ਵਰਿੰਦਰ ਸਿੰਘ, ਤਰਸੇਮ ਸਿੰਘ, ਲਵਲੀ, ਅਕਾਸ਼ਦੀਪ ਸਿੰਘ, ਪ੍ਰੀਤ ਵਾਹਗੇ ਵਾਲਾ, ਜਸਵਿੰਦਰ ਸਿੰਘ, ਜਸਮੋਹਿਤ ਸਿੰਘ, ਸਰਪੰਚ ਮਨਜੀਤ ਸਿੰਘ, ਮੈਂਬਰ ਹਰਪ੍ਰੀਤ ਸਿੰਘ ਉੱਗੋਕੇ, ਦਰਸ਼ਨ ਸਿੰਘ ਸਰਪੰਚ, ਲਖਬੀਰ ਸਿੰਘ, ਗੁਰਮੇਲ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਮੱਸਾ ਸਿੰਘ, ਰਾਜ ਕੁਮਾਰ, ਰਵਿੰਦਰ ਸਿੰਘ ਢਿੱਲੋਂ, ਕੁਲਬੀਰ ਸਿੰਘ, ਮਨਪ੍ਰੀਤ ਸਿੰਘ ਭੁੱਲਰ, ਗੁਰਦੇਵ ਸਿੰਘ ਫੌਜੀ, ਗਗਨ ਗਾਮੇ ਵਾਲਾ ਅਤੇ ਮਨਦੀਪ ਸਿੰਘ ਥਿੰਦ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਅਗਲੀ ਖ਼ਬਰ ਮੰਡੀ ਪੰਜੇ ਕੇ ਉਤਾੜ ਤੋਂ ਭਾਕਿਯੂ ਏਕਤਾ ਡਕੌਂਦਾ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।