ਕਿਸਾਨਾਂ ਵਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ
ਫ਼ਿਰੋਜ਼ਪੁਰ,1 ਸਤੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਜ਼ੇਲ੍ਹ ਭਰੋ ਅੰਦੋਲਨ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਤੋਂ 16 ਕਿਸਾਨਾਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ ਹਨ । ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਫ਼ਿਰੋਜ਼ਪੁਰ,1 ਸਤੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਜ਼ੇਲ੍ਹ ਭਰੋ ਅੰਦੋਲਨ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਤੋਂ 16 ਕਿਸਾਨਾਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ ਹਨ । ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਪੀ.ਏ.ਡੀ.ਬੀ. ਬੈਂਕਾਂ ਵਲੋਂ ਕਿਸਾਨਾਂ ਦੇ ਕਰਜ਼ਿਆਂ ਸਬੰਧੀ ਚੈੱਕ ਵਾਪਸ ਨਾ ਕਰਨ ਅਤੇ ਕਰਜ਼ਾ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ (ਓ.ਟੀ.ਐੱਸ.) ਸਕੀਮ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੇ ਕਰਜ਼ਿਆਂ ਦਾ ਨਿਪਟਾਰਾ ਹੋ ਚੁੱਕਾ ਹੈ ਜਾਂ ਜਿਨ੍ਹਾਂ ਦੇ ਮਾਮਲਿਆਂ ਵਿਚ ਗਿਰਵੀ ਰੱਖੀ ਜ਼ਮੀਨ ਨਾਲ ਸਬੰਧਿਤ ਕਾਰਵਾਈ ਪੂਰੀ ਹੋਣੀ ਹੈ । ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਵਾਪਸ ਕੀਤੀਆਂ ਜਾਣ ਤਾਂ ਜੋ ਕਿਸਾਨ ਆਪਣੀ ਜ਼ਮੀਨ ’ਤੇ ਮੁੜ ਕਰਜ਼ਾ ਲੈ ਕੇ ਪੁਰਾਣੇ ਕਰਜ਼ੇ ਦੀ ਅਦਾਇਗੀ ਕਰ ਸਕਣ ਜਾਂ ਆਪਣੇ ਲਈ ਕੋਈ ਹੋਰ ਵਿੱਤੀ ਪ੍ਰਬੰਧ ਕਰ ਸਕਣ । ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜ਼ੇਲ੍ਹ ਭਰੋ ਅੰਦੋਲਨ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਤੋਂ ਵੀ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਵਿੱਤੀ ਮੁਸ਼ਕਿਲਾਂ ਨੂੰ ਧਿਆਨ ’ਚ ਰੱਖਦਿਆਂ ਕਰਜ਼ਾ ਨਿਪਟਾਰੇ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਅਤੇ ਕਰਜ਼ਿਆਂ ਸਬੰਧੀ ਰਾਹਤ ਦਿੱਤੀ ਜਾਵੇ । ਜ਼ੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫ਼ਤਾਰੀ ਦੇਣ ਵਾਲੇ ਕਿਸਾਨਾਂ ਵਿਚ ਬਲਾਕ ਪ੍ਰਧਾਨ ਸਾਹਿਬ ਸਿੰਘ ਮਮਦੋਟ, ਭੱਜਣ ਸਿੰਘ ਦੋਨਾ ਤੇਲੂ ਮੱਲ, ਰਜਿੰਦਰ ਸਿੰਘ ਮੀਤ ਪ੍ਰਧਾਨ ਬਲਾਕ ਘੱਲ ਖੁਰਦ, ਮਲਕੀਤ ਸਿੰਘ ਸਕੂਰ, ਸਰਬਣ ਸਿੰਘ ਗਿੱਲ, ਸੁਖਦੇਵ ਸਿੰਘ ਇਕਾਈ ਪ੍ਰਧਾਨ ਢੀਂਡਸਾ, ਸਨਮਦੀਪ ਸਿੰਘ, ਚਮਕੌਰ ਸਿੰਘ ਚੱਕ ਜਮੀਤ ਸਿੰਘ, ਸੁਖਵਿੰਦਰ ਪਾਲ ਧਵਨ, ਖੀਵਾ ਦਾਸ ਬੇਟੂ ਕਦੀਮ, ਭਵਿੰਦਰ ਸਿੰਘ ਵਾਹਕੇ ਅਤੇ ਗੁਰਸੇਵਕ ਸਿੰਘ ਸਮੇਤ ਹੋਰ ਕਿਸਾਨ ਸ਼ਾਮਿਲ ਸਨ ।