ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਮੌਕੇ ਦਾਣਾ ਮੰਡੀ ’ਚ ਲੱਗੇਗਾ ਮੁਫ਼ਤ ਦਸਤਾਰ ਸਿਖਲਾਈ ਕੈਂਪ
ਫ਼ਿਰੋਜ਼ਪੁਰ, 1 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬੇ ਕਾ ਬੇਅੰਤ ਸੁਸਾਇਟੀ ਵਲੋਂ ਦਾਣਾ ਮੰਡੀ, ਜ਼ੀਰਾ ਗੇਟ, ਫਿਰੋਜ਼ਪੁਰ ਸ਼ਹਿਰ ਵਿਖੇ 3 ਸਤੰਬਰ ਦਿਨ ਵੀਰਵਾਰ ਨੂੰ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ।
ਅਜੀਤ ਡੈਸਕ
02-09-2026