ਮੰਗਾਂ ਮੰਨਣ ਦਾ ਭਰੋਸਾ ਮਿਲਣ ਪਿੱਛੋਂ ਆਸ਼ਾ ਵਰਕਰਾਂ ਦੀ ਹੜਤਾਲ ਖ਼ਤਮ
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)- ਆਲ ਇੰਡੀਆ ਆਸਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ 14 ਦਿਨਾਂ ਬਾਅਦ ਸਮਾਪਤ ਕਰ ਦਿੱਤੀ ਗਈ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਦੱਸਿਆ ਕਿ 20 ਅਗਸਤ 2026 ਤੋਂ ਹੜਤਾਲ ਅਤੇ ਧਰਨਾ ਜਾਰੀ ਸੀ।
ਅਜੀਤ ਡੈਸਕ
04-09-2026