04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜ਼ੀਰਾ, 3 ਸਤੰਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਲੀਲਾਵਾਂ ਅਤੇ ਸਿੱਖਿਆਵਾਂ ਨਾਲ ਸਬੰਧਿਤ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਅਜੀਤ ਡੈਸਕ 04-09-2026
ਜ਼ੀਰਾ, 3 ਸਤੰਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਲੀਲਾਵਾਂ ਅਤੇ ਸਿੱਖਿਆਵਾਂ ਨਾਲ ਸਬੰਧਿਤ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਸੁੰਦਰ ਝਾਕੀਆਂ, ਨਾਚ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਦੇ ਬਾਲ ਰੂਪ ਨੂੰ ਬੜੀ ਖੂਬਸੂਰਤੀ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅੱਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀਆਂ ਚੋ... ਅਗਲੀ ਖ਼ਬਰ ਗੁਰਜੰਟ ਸਿੰਘ ਢਿੱਲੋਂ ਕਾਲੀਏਵਾਲਾ ਬਣੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਉਪ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।