04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਸ਼ਾ ਤਸਕਰ ਖ਼ਿਲਾਫ਼ ਪੁਲਿਸ ਤੇ ਮਾਲ ਵਿਭਾਗ ਦੀ ਵੱਡੀ ਕਾਰਵਾਈ

ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਜਾਰੀ ਰੱਖਦਿਆਂ ਫਿਰੋਜ਼ਪੁਰ ਪੁਲਿਸ ਅਤੇ ਮਾਲ ਵਿਭਾਗ ਵਲੋਂ ਸਾਂਝੀ ਕਾਰਵਾਈ ਕਰਕੇ ਪਛਾਣੇ ਗਏ ਨਸ਼ਾ ਤਸਕਰ ਸੋਨਾ ਸਿੰਘ ਪੁੱਤਰ ਬੁੱਗਾ ਸਿੰਘ ਦੀ ਨਾਜਾਇਜ਼ ਜਾਇਦਾਦ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਥਾਣਾ ਸਦਰ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਚੀਨੇ ਵਾਲੇ ਝੁੱਗੇ, ਦਾਖ਼ਲੀ ਚਾਂਦੀ ਵਾਲਾ ਵਿਖੇ ਕੀਤੀ ਗਈ।

ਅਜੀਤ ਡੈਸਕ 04-09-2026
ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਜਾਰੀ ਰੱਖਦਿਆਂ ਫਿਰੋਜ਼ਪੁਰ ਪੁਲਿਸ ਅਤੇ ਮਾਲ ਵਿਭਾਗ ਵਲੋਂ ਸਾਂਝੀ ਕਾਰਵਾਈ ਕਰਕੇ ਪਛਾਣੇ ਗਏ ਨਸ਼ਾ ਤਸਕਰ ਸੋਨਾ ਸਿੰਘ ਪੁੱਤਰ ਬੁੱਗਾ ਸਿੰਘ ਦੀ ਨਾਜਾਇਜ਼ ਜਾਇਦਾਦ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਥਾਣਾ ਸਦਰ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਚੀਨੇ ਵਾਲੇ ਝੁੱਗੇ, ਦਾਖ਼ਲੀ ਚਾਂਦੀ ਵਾਲਾ ਵਿਖੇ ਕੀਤੀ ਗਈ। ਮੌਕੇ ਮੌਜੂਦ ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਵਪਾਰਕ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਚੱਲ ਰਹੀ ਹੈ। ਪੁਲਿਸ ਅਧਿਕਾਰੀਆਂ ਵਲੋਂ ਸਪੱਸ਼ਟ ਕੀਤਾ ਗਿਆ ਕਿ ਨਸ਼ਿਆਂ ਦੇ ਕਾਰੋਬਾਰ ਪ੍ਰਤੀ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ। ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਗਈਆਂ ਜਾਂ ਨਾਜਾਇਜ਼ ਤਰੀਕੇ ਨਾਲ ਹਾਸਲ ਕੀਤੀਆਂ ਜਾਇਦਾਦਾਂ ਖ਼ਿਲਾਫ਼ ਕਾਨੂੰਨ ਅਨੁਸਾਰ ਢਾਹੁਣ ਅਤੇ ਜ਼ਬਤੀ ਸਮੇਤ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਜਿਹੀਆਂ ਸਾਂਝੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਉਨ੍ਹਾਂ ਨਾਲ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਥਾਣਾ ਸਦਰ ਫਿਰੋਜ਼ਪੁਰ ਦੇ ਮੁਖੀ ਗੁਰਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿੰਗ ਦਾ ਵੱਡਾ ਐਕਸ਼ਨ, ਵੱਖ-ਵੱਖ ਇਲਾਕਿਆਂ ’ਚ ਅਚਨਚੇਤ ਜਾਂਚ ਮੁਹਿੰਮ ਚਲਾਈ ਬੱਸ ਸਟੈਂਡ ਦੀਆਂ ਦੁਕਾਨਾਂ ’ਤੇ... ਅਗਲੀ ਖ਼ਬਰ ਡਾਕਟਰ ਦੀ ਅਣਗਹਿਲੀ ਨਾਲ ਮਰੀਜ਼ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।