05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਦੀ ਮੁੱਖ ਅਧਿਆਪਕਾ ਰਿੰਕਲ ਮੁੰਜਾਲ ਦੀ ਸਟੇਟ ਟੀਚਰ ਐਵਾਰਡ-2026 ਲਈ ਹੋਈ ਚੋਣ

ਗੁਰੂਹਰਸਹਾਏ 4 ਸਤੰਬਰ (ਕਪਿਲ ਕੰਧਾਰੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੇ ਮਿਹਨਤੀ, ਸਮਰਪਿਤ ਅਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਐਲਾਨੇ ਗਏ ਸਟੇਟ ਟੀਚਰ ਅਵਾਰਡ-2026 ਤਹਿਤ ਗੁਰੂਹਰਸਹਾਏ ਦੇ ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਦੀ ਮੁੱਖ ਅਧਿਆਪਕਾ ਮੈਡਮ ਰਿੰਕਲ ਮੁੰਜਾਲ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ ਸਪੈਸ਼ਲ ਟੀਚਰ ਅਵਾਰਡ-2026 ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਸਟੇਟ ਟੀਚਰ ਅਵਾਰਡ-2026 ਨਾਲ ਸਨਮਾਨਿਤ ਹੋਣ ਵਾਲੀ ਮੈਡਮ ਰਿੰਕਲ ਮੁੰਜਾਲ। ਤਸਵੀਰ-ਕਪਿਲ ਕੰਧਾਰੀ 05-09-2026
ਗੁਰੂਹਰਸਹਾਏ 4 ਸਤੰਬਰ (ਕਪਿਲ ਕੰਧਾਰੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੇ ਮਿਹਨਤੀ, ਸਮਰਪਿਤ ਅਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਐਲਾਨੇ ਗਏ ਸਟੇਟ ਟੀਚਰ ਅਵਾਰਡ-2026 ਤਹਿਤ ਗੁਰੂਹਰਸਹਾਏ ਦੇ ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਦੀ ਮੁੱਖ ਅਧਿਆਪਕਾ ਮੈਡਮ ਰਿੰਕਲ ਮੁੰਜਾਲ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ ਸਪੈਸ਼ਲ ਟੀਚਰ ਅਵਾਰਡ-2026 ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਮੈਡਮ ਰਿੰਕਲ ਮੁੰਜਾਲ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਅਤੇ ਨੈਸ਼ਨਲ ਅਵਾਰਡੀ ਡਾ.ਸਤਿੰਦਰ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਡਮ ਰਿੰਕਲ ਮੁੰਜਾਲ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਪ੍ਰਤੀ ਜ਼ਿੰਮੇਵਾਰੀ ਨੂੰ ਮਿਲਣ ਵਾਲਾ ਇਹ ਸਨਮਾਨ ਹੋਰਨਾਂ ਅਧਿਆਪਕਾਂ ਲਈ ਵੀ ਪੇ੍ਰਰਨਾ ਦਾ ਸਰੋਤ ਬਣੇਗਾ। ਉਨ੍ਹਾਂ ਵਲੋਂ ਆਪਣੀਆਂ ਵਿਲੱਖਣ ਸੇਵਾਵਾਂ ਅਤੇ ਲਗਨ ਰਾਹੀਂ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਇਕ ਅਧਿਆਪਕਾ ਦੀ ਸਟੇਟ ਪੱਧਰੀ ਸਨਮਾਨ ਲਈ ਚੋਣ ਹੋਣਾ ਸਮੁੱਚੇ ਸਿੱਖਿਆ ਵਿਭਾਗ ਤੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੈਡਮ ਰਿੰਕਲ ਮੁੰਜਾਲ ਭਵਿੱਖ ਵਿਚ ਵੀ ਇਸੇ ਤਰ੍ਹਾਂ ਆਪਣੀਆਂ ਸੇਵਾਵਾਂ ਰਾਹੀਂ ਵਿਦਿਆਰਥੀਆਂ ਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਂਦੇ ਰਹਿਣਗੇ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਹੋਇਆ ਭੰਗ - ਵੀਰ ਸਿੰਘ ਲੋਹਾਮ ਅਗਲੀ ਖ਼ਬਰ ਰਿਸ਼ਤੇਦਾਰ ਬਣ ਕੇ ਫ਼ੋਨ ਕੀਤਾ, ਵਟਸਐਪ ’ਤੇ ਭੇਜੀ ਜਾਅਲੀ ਰਸੀਦ, 1 ਲੱਖ ਰੁਪਏ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।