05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਾਰਡ ਨੰਬਰ 12 ਨੂੰ ਸਵੱਛ ਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਗੁਰੂਹਰਸਹਾਏ, 4 ਸਤੰਬਰ (ਕਪਿਲ ਕੰਧਾਰੀ)- ਵਾਰਡ ਨੰਬਰ 12 ਨੂੰ ਸਵੱਛ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਦੇ ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ਼ ਵਲੋਂ ਪਿਛਲੇ ਕਰੀਬ ਡੇਢ ਮਹੀਨੇ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ ਜਿਸ ਤਹਿਤ ਵਾਰਡ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਵਾਰਡ ਨੰਬਰ 12 ਵਿਖੇ ਖੁਦ ਮੌਕੇ ’ਤੇ ਖੜ ਕੇ ਸਫਾਈ ਕਰਾਉਂਦੇ ਹੋਏ ਕੌਂਸਲਰ ਬ੍ਰਿਜ ਭੂਸ਼ਨ ਭਾਰਦਵਾਜ। ਤਸਵੀਰਾਂ - ਕਪਿਲ ਕੰਧਾਰੀ 05-09-2026
ਗੁਰੂਹਰਸਹਾਏ, 4 ਸਤੰਬਰ (ਕਪਿਲ ਕੰਧਾਰੀ)- ਵਾਰਡ ਨੰਬਰ 12 ਨੂੰ ਸਵੱਛ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਦੇ ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ਼ ਵਲੋਂ ਪਿਛਲੇ ਕਰੀਬ ਡੇਢ ਮਹੀਨੇ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ ਜਿਸ ਤਹਿਤ ਵਾਰਡ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ ਵਲੋਂ ਤੜਕਸਾਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨਾਲ ਰਾਬਤਾ ਕਾਇਮ ਕਰਕੇ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚੋਂ ਆਪ ਨਾਲ ਜਾ ਕੇ ਕੂੜਾ-ਕਰਕਟ ਚੁਕਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਾਰਡ ਵਿਚ ਜਿੱਥੇ ਵੀ ਸੀਵਰੇਜ ਸਬੰਧੀ ਸਮੱਸਿਆ ਸਾਹਮਣੇ ਆਉਂਦੀ ਹੈ। ਉਸ ਨੂੰ ਵੀ ਪਹਿਲ ਦੇ ਆਧਾਰ ’ਤੇ ਖੁਦ ਕੋਲ ਖੜ ਕੇ ਸਮੱਸਿਆ ਦਾ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਜੇਲ੍ਹ ’ਚੋਂ ਰਿਹਾਅ ਹੋ ਕੇ ਪੁੱਜੇ ਕਿਸਾਨ ਆਗੂਆਂ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਬਰਾਮਦ, ਇਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।