06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਚੋਰੀ ਦੇ ਵਾਹਨ ਵੇਚਣ ਵਾਲੇ ਗਰੋਹ ’ਤੇ ਪੁਲਿਸ ਦਾ ਸ਼ਿਕੰਜਾ, ਦੋ ਕਾਬੂ

ਫ਼ਿਰੋਜ਼ਪੁਰ,5 ਸਤੰਬਰ (ਸੁਖਵਿੰਦਰ ਸਿੰਘ)-ਸਿਟੀ ਪੁਲਿਸ ਨੇ ਚੋਰੀ ਦੇ ਵਾਹਣ ਵੇਚਣ ਵਾਲੇ ਗਰੋਹ ’ਤੇ ਆਪਣਾ ਸ਼ਿਕੰਜਾ ਕਸਦਿਆਂ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮਿਲੀ ਖਾਸ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਕੁਲਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਚਾਂਦੀ ਵਾਲਾ, ਛੀਨੇ ਵਾਲੇ ਝੁੱਗੇ, ਥਾਣਾ ਸਦਰ ਫਿਰੋਜ਼ਪੁਰ ਤੇ ਗੁਰਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਬਰਪਾਲਾ, ਥਾਣਾ ਮੱਖੂ ਨੂੰ ਕਾਬੂ ਕੀਤਾ ਗਿਆ ਹੈ।

ਅਜੀਤ ਡੈਸਕ 06-09-2026
ਫ਼ਿਰੋਜ਼ਪੁਰ,5 ਸਤੰਬਰ (ਸੁਖਵਿੰਦਰ ਸਿੰਘ)-ਸਿਟੀ ਪੁਲਿਸ ਨੇ ਚੋਰੀ ਦੇ ਵਾਹਣ ਵੇਚਣ ਵਾਲੇ ਗਰੋਹ ’ਤੇ ਆਪਣਾ ਸ਼ਿਕੰਜਾ ਕਸਦਿਆਂ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮਿਲੀ ਖਾਸ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਕੁਲਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਚਾਂਦੀ ਵਾਲਾ, ਛੀਨੇ ਵਾਲੇ ਝੁੱਗੇ, ਥਾਣਾ ਸਦਰ ਫਿਰੋਜ਼ਪੁਰ ਤੇ ਗੁਰਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਬਰਪਾਲਾ, ਥਾਣਾ ਮੱਖੂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਉਕਤ ਦੋਵੇਂ ਵਿਅਕਤੀ ਕਥਿਤ ਤੌਰ ’ਤੇ ਵੱਖ-ਵੱਖ ਥਾਵਾਂ ਤੋਂ ਵਾਹਨ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਸਨ। ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ। ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਇਸ ਸਬੰਧੀ ਸਿਟੀ ਥਾਣਾ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਹਲਕਾ ਵਿਧਾਇਕ ਭੁੱਲਰ ਸਾਥੀਆਂ ਸਮੇਤ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੱਖ-ਵੱਖ ਮੰਦਰਾਂ ’ਚ ਹੋਏ ਨਤਮਸਤਕ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ’ਚ ਖੋਸਾ ਦਲ ਸਿੰਘ ਇਲਾਕੇ ਤੋਂ ਵੱਡੀ ਗਿਣਤੀ ’ਚ ਪੁੱਜੇ ਆਗੂਆਂ ਨੇ ਲਗਵਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।