ਲੋਕ ਮਿਲਣੀ ਦੌਰਾਨ ਵਿਧਾਇਕ ਦਹੀਯਾ ਨੇ ਪਿੰਡ ਦੁਲੇਵਾਲਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ
ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ਵਿਚ ਪਿੰਡ ਦੁਲੇਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਵਿਧਾਇਕ ਦਹੀਯਾ ਨੇ ਪੰਚਾਇਤ ਨੂੰ ਰਕਮ ਦਾ ਚੈੱਕ ਸੌਂਪਿਆ।
ਪਿੰਡ ਦੁਲੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਮੁਸ਼ਕਲਾਂ ਸੁਣਨ ਸਮੇਂ ਵਿਧਾਇਕ ਦਹੀਯਾ ਅਤੇ ‘ਆਪ’ ਦੇ ਸੀਨੀਅਰ ਆਗੂ ਅਤੇ ਵਰਕਰ। ਅਜੀਤ ਤਸਵੀਰ
06-09-2026