07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

-70 ਵੀਆਂ ਪੰਜਾਬ ਸਕੂਲ ਖੇਡਾਂ- ਬਾਸਕਟਬਾਲ ’ਚ ਛਾਈਆਂ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੀਆਂ ਖਿਡਾਰਨਾਂ, ਤਿੰਨਾਂ ਵਰਗਾਂ ’ਚ ਬਣੀਆਂ ਚੈਂਪੀਅਨ

ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)-70ਵੀਆਂ ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ (ਲੜਕੇ ਅਤੇ ਲੜਕੀਆਂ) ਸਥਾਨਕ ਆਰ. ਐੱਸ.

ਅਜੀਤ ਡੈਸਕ 07-09-2026
ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)-70ਵੀਆਂ ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ (ਲੜਕੇ ਅਤੇ ਲੜਕੀਆਂ) ਸਥਾਨਕ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲੜਕਿਆਂ ਦੇ ਅੰਡਰ-14 ਵਰਗ ਵਿਚ ਲਿਟਲ ਫਲਾਵਰ ਸਕੂਲ, ਗੁਰੂਹਰਸਹਾਏ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵਿਵੇਕਾਨੰਦ ਵਰਲਡ ਸਕੂਲ ਦੂਜੇ ਅਤੇ ਸਰਕਾਰੀ ਹਾਈ ਸਕੂਲ ਕੜਮਾ ਤੀਜੇ ਸਥਾਨ ’ਤੇ ਰਿਹਾ। ਅੰਡਰ-17 ਵਰਗ ਵਿਚ ਡੀ.ਸੀ. ਮਾਡਲ ਸਕੂਲ ਫ਼ਿਰੋਜ਼ਪੁਰ ਛਾਉਣੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲਿਟਲ ਫਲਾਵਰ ਸਕੂਲ ਗੁਰੂਹਰਸਹਾਏ ਨੇ ਦੂਜਾ ਅਤੇ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਸ਼ਹਿਰ ਨੇ ਪਹਿਲਾ ਸਥਾਨ, ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਨੇ ਦੂਜਾ ਅਤੇ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿਚ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14, ਅੰਡਰ-17 ਅਤੇ ਅੰਡਰ-19 ਤਿੰਨਾਂ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਸ.ਪੀ. ਆਨੰਦ, ਪ੍ਰਿੰਸੀਪਲ ਡਾ.ਪ੍ਰਵੀਨ ਔਲ ਅਤੇ ਵਿਭਾਗੀ ਖੇਡ ਅਧਿਕਾਰੀਆਂ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੀਆਂ ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਸ.ਸੀ. ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ, ਡਾਇਰੈਕਟਰ ਐੱਸ.ਪੀ. ਆਨੰਦ ਅਤੇ ਪ੍ਰਿੰਸੀਪਲ ਡਾ.ਪ੍ਰਵੀਨ ਔਲ ਨੇ ਖਿਡਾਰਨਾਂ, ਕੋਚਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰਜੰਟ ਸਿੰਘ ਢਿੱਲੋਂ ਦਾ ਪੰਜਾਬ ਆੜ੍ਹਤੀ ਐਸੋਸੀਏਸ਼ਨ ਦਾ ਉਪ ਪ੍ਰਧਾਨ ਬਣਨ ’ਤੇ ਮੁੱਦਕੀ ਦੇ ਆੜ੍ਹਤੀਆਂ ਵਲੋਂ ਖ਼ੁਸ਼ੀ ਦਾ ਇਜ਼ਹ... ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਿਰੋਜ਼ਪੁਰ ਗ੍ਰੇਟਰ ਵਲੋਂ ਅਧਿਆਪਕ ਦਿਵਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।