ਗੁਰਪ੍ਰੀਤ ਸਿੰਘ ਸੇਖੋਂ ਨੇ ਜ਼ੀਰਾ ਰੈਲੀ ਨੂੰ ਸਫਲ ਬਣਾਉਣ ਲਈ ਸਮਰਥਕਾਂਂ ਦਾ ਧੰਨਵਾਦ ਕੀਤਾ
ਜ਼ੀਰਾ,6 ਸਤੰਬਰ (ਰਜਨੀਸ਼ ਕਥੂਰੀਆ)- ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਅਨਾਜ ਮੰਡੀ ਜ਼ੀਰਾ ਵਿਖੇ ਰੱਖੀ ਗਈ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਆਪਣੇ ਸਮਰਥਕਾਂ, ਪਾਰਟੀ ਵਰਕਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਬੇਸ਼ੱਕ ਉਸ ਵਲੋਂ ਕਾਫੀ ਵੱਡੇ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਕਾਰਨ ਪ੍ਰਬੰਧ ਛੋਟੇ ਪੈ ਗਏ ਜਿਸ ਲਈ ਉਹ ਮੁਆਫੀ ਚਾਹੁੰਦੇ ਹਨ।
ਅਜੀਤ ਡੈਸਕ
07-09-2026